ਰੇਲਵੇ ਟਰੈਕ ਨੇੜਿਓਂ ਮਿਲੀ ਲਾਸ਼
ਟਾਂਡਾ ਉੜਮੁੜ, 8 ਦਸੰਬਰ-ਟਾਂਡਾ ਵਿਖੇ ਇਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ । ਰੇਲਵੇ ਪੁਲਸ ਨੇ ਬੀਤੀ ਦੇਰ ਸ਼ਾਮ ਪਿੰਡ ਢਡਿਆਲਾ ਦੇ ਫੋਕਲ ਪੁਆਇੰਟ ਦੇ ਸਾਹਮਣੇ ਰੇਲਵੇ ਟਰੈਕ ਨੇੜਿਓਂ ਇਕ ਨੌਜਵਾਨ ਦੀ ਕਤਲ ਕੀਤੀ ਲਾਸ਼ ਬਰਾਮਦ ਕੀਤੀ ਹੈ। ਇਸ ਬਾਰੇ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੇ ਐੱਸ. ਐੱਚ. ਓ. ਥਾਣਾ ਰੇਲਵੇ ਪੁਲਸ ਜਲੰਧਰ ਐੱਸ. ਆਈ. ਬੀਰਬਲ ਸ਼ਰਮਾ ਅਤੇ ਥਾਣੇਦਾਰ ਅੰਮ੍ਰਿਤਪਾਲ ਸਿੰਘ ਦੀ ਟੀਮ ਫੋਰੈਂਸਿਕ ਮਾਹਿਰਾਂ ਦੀ ਮਦਦ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿਚ ਲਿਆ। ਮ੍ਰਿਤਕ ਨੌਜਵਾਨ ਦੀ ਪਛਾਣ ਅਜੇ ਕੁਮਾਰ ਵਾਸੀ ਪਿੰਡ ਜਲੋਵਾਲ ਦੇ ਰੂਪ ਵਿੱਚ ਹੋਈ ਹੈ। ਪੁਲਸ ਦੀ ਟੀਮ ਫੋਰੈਂਸਿਕ ਮਹਿਰਾਂ ਦੀ ਮਦਦ ਨਾਲ ਜਾਂਚ ਨੂੰ ਅੱਗੇ ਵਧਾ ਰਹੀ ਹੈ। ਫਿਲਹਾਲ ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਉਕਤ ਨੌਜਵਾਨ ਦਾ ਕਤਲ ਕਿਉਂ ਅਤੇ ਕਿਹੜੇ ਹਾਲਾਤ ਵਿੱਚ ਕੀਤਾ ਗਿਆ ਹੈ।
ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮੋਰਚਰੀ ਵਿਚ ਰੱਖਵਾਇਆ ਗਿਆ ਹੈ। ਉਕਤ ਨੌਜਵਾਨ ਦੇ ਮੂੰਹ ‘ਤੇ ਡੂੰਘੇ ਜ਼ਖ਼ਮ ਸਨ। ਉਸ ਦੇ ਗਲੇ ਵਿਚ ਭਗਵਾਨ ਬਜਰੰਗ ਬਲੀ ਦੀ ਮੂਰਤ ਵਾਲਾ ਲਾਕਟ ਮਿਲਿਆ ਹੈ। ਜਾਂਚ ਕਰ ਰਹੇ ਰੇਲਵੇ ਪੁਲਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਕਾਤਲ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।