ਪੰਜਾਬ ਕਿੰਗਜ਼ ਨਾਲ ਮੁਕਾਬਲਾ 12 ਨੂੰ
ਹੈਦਰਾਬਾਦ : ਪਹਿਲੇ ਮੈਚ ’ਚ ਧਮਾਕੇਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ ਜਿੱਤ ਹਾਸਲ ਕਰਨ ਲਈ ਸੰਘਰਸ਼ ਕਰ ਰਹੀ ਸਨਰਾਈਜ਼ਰਜ਼ ਹੈਦਰਾਬਾਦ ਦੀ ਟੀਮ ਪੰਜਾਬ ਕਿੰਗਜ਼ ਦੇ ਖ਼ਿਲਾਫ਼ 12 ਅਪ੍ਰੈਲ ਦਿਨ ਸ਼ਨੀਵਾਰ ਨੂੰ ਹੋਣ ਵਾਲੇ ਮੈਚ ’ਚ ਦਮਦਾਰ ਵਾਪਸੀ ਕਰਨ ਲਈ ਬੇਤਾਬ ਹੋਵੇਗੀ।
ਪਿਛਲੇ ਸਾਲ ਦੇ ਉਪ ਜੇਤੂ ਸਨਰਾਈਜ਼ਰਜ਼ ਨੇ ਰਾਜਸਥਾਨ ਰਾਇਲਜ਼ ਦੇ ਖ਼ਿਲਾਫ਼ ਆਪਣੇ ਪਹਿਲੇ ਮੈਚ ’ਚ 286 ਦੌੜਾਂ ਬਣਾ ਕੇ 44 ਦੌੜਾਂ ਨਾਲ ਸ਼ਾਨਦਾਰ ਜਿੱਤ ਹਾਸਲ ਕੀਤਾ ਸੀ ਪਰ ਇਸ ਤੋਂ ਬਾਅਦ ਉਸਦੇ ਬੱਲੇਬਾਜ਼ ਸੁਸਤ ਪੈ ਗਏ, ਜਿਸਦਾ ਅਸਰ ਨਤੀਜੇ ’ਤੇ ਵੀ ਨਾਲ ਹੀ ਦੇਖਣ ਨੂੰ ਮਿਲ ਰਿਹਾ ਹੈ।
ਹਮਲਾਵਰ ਅੰਦਾਜ਼ ’ਚ ਬੱਲੇਬਾਜ਼ੀ ਕਰਨ ਲਈ ਮਸ਼ਹੂਰ ਸਨਰਾਈਜ਼ਰਜ਼ ਦੀ ਟੀਮ ਪਿਛਲੇ ਤਿੰਨ ਮੈਚਾਂ ’ਚ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੀ ਹੈ। ਉਸਨੇ ਇਨ੍ਹਾਂ ਮੈਚਾਂ ’ਚ 163, 120 ਤੇ 152 ਦੌੜਾਂ ਹੀ ਬਣਾਈਆਂ। ਬੱਲੇਬਾਜ਼ਾਂ ਦੀ ਨਾਕਾਮੀ ਕਾਰਨ ਉਸਨੂੰ ਇਨ੍ਹਾਂ ਮੈਚਾਂ ’ਚ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਨਾਲ ਉਸਦੀ ਰਨ ਰੇਟ ਵੀ ਖ਼ਰਾਬ ਹੋ ਗਈ।