ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਬਣੀ ਰੇਖਾ ਗੁਪਤਾ

ਦਿੱਲੀ ਵਿਚ 27 ਸਾਲਾਂ ਬਾਅਦ ਸੱਤਾ ਵਿੱਚ ਵਾਪਸੀ ਤੋਂ ਬਾਅਦ ਨਵੀਂ ਭਾਜਪਾ ਸਰਕਾਰ ਦਾ ਸਹੁੰ ਚੁੱਕ ਸਮਾਗਮ ਅੱਜ ਹੋਇਆ । ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਇਕ ਦਿਨ ਬਾਅਦ ਰੇਖਾ ਗੁਪਤਾ ਨੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਦੌਰਾਨ ਰੇਖਾ ਗੁਪਤਾ ਭਗਵੇਂ ਰੰਗ ਦੀ ਸਾੜੀ ਵਿਚ ਨਜ਼ਰ ਆਈ। ਉਹ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਬਣ ਗਈ ਹੈ।

ਉਨ੍ਹਾਂ ਤੋਂ ਪਹਿਲਾਂ ਆਤਿਸ਼ੀ, ਸ਼ੀਲਾ ਦੀਕਸ਼ਿਤ ਅਤੇ ਸੁਸ਼ਮਾ ਸਵਰਾਜ ਦਿੱਲੀ ਦੀਆਂ ਮਹਿਲਾ ਮੁੱਖ ਮੰਤਰੀ ਰਹਿ ਚੁੱਕੀਆਂ ਹਨ। ਰੇਖਾ ਗੁਪਤਾ ਸ਼ਾਲੀਮਾਰ ਬਾਗ ਤੋਂ ਵਿਧਾਇਕ ਹੈ। ਉਨ੍ਹਾਂ ਨੇ ਤਿੰਨ ਵਾਰ ਆਮ ਆਦਮੀ ਪਾਰਟੀ ਦੀ ਵਿਧਾਇਕ ਬੰਦਨਾ ਕੁਮਾਰੀ ਨੂੰ ਵੱਡੇ ਫਰਕ ਨਾਲ ਹਰਾਇਆ ਹੈ।

ਸਹੁੰ ਚੁੱਕ ਸਮਾਗਮ ਦਿੱਲੀ ਦੇ ਇਤਿਹਾਸਕ ਰਾਮਲੀਲਾ ਮੈਦਾਨ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਕੈਬਨਿਟ ਮੈਂਬਰ, ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ, ਸੰਸਦ ਮੈਂਬਰ ਅਤੇ ਐਨਡੀਏ ਦੇ ਭਾਈਵਾਲ ਪਾਰਟੀਆਂ ਦੇ ਨੇਤਾ ਮੌਜੂਦ ਹਨ। ਇਸ ਦੇ ਨਾਲ ਹੀ ਪ੍ਰੋਗਰਾਮ ਵਿੱਚ ਹੋਰ ਪਤਵੰਤਿਆਂ ਦੇ ਨਾਲ 50 ਹਜ਼ਾਰ ਆਗੂ, ਵਰਕਰ ਅਤੇ ਸਮਰਥਕ ਮੌਜੂਦ ਸਨ।

ਮੰਤਰੀਆਂ ਨੇ ਵੀ ਚੁੱਕੀ ਸਹੁੰ

ਭਾਜਪਾ ਨੇ ਆਪਣੇ ਮੰਤਰੀ ਮੰਡਲ ਦੇ ਐਲਾਨ ਨਾਲ ਜਾਤਾਂ ਅਤੇ ਭਾਈਚਾਰਿਆਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਵਿੱਚ ਜਾਟਾਂ, ਪੰਜਾਬੀਆਂ ਅਤੇ ਪੂਰਵਾਂਚਲ ਸਾਰਿਆਂ ਦਾ ਧਿਆਨ ਰੱਖਿਆ ਗਿਆ ਹੈ। ਰੇਖਾ ਗੁਪਤਾ ਤੋਂ ਬਾਅਦ, ਐਲਜੀ ਵਿਨੈ ਕੁਮਾਰ ਸਕਸੈਨਾ ਨੇ ਹੋਰ ਕੈਬਨਿਟ ਮੈਂਬਰਾਂ ਨੂੰ ਅਹੁਦੇ ਅਤੇ ਗੋਪਨੀਅਤਾ ਦੀ ਸਹੁੰ ਚੁਕਾਈ। ਰੇਖਾ ਗੁਪਤਾ ਤੋਂ ਬਾਅਦ ਪ੍ਰਵੇਸ਼ ਵਰਮਾ ਨੇ ਦਿੱਲੀ ਦੇ ਮੰਤਰੀ ਵਜੋਂ ਸਹੁੰ ਚੁੱਕੀ। ਫਿਰ ਆਸ਼ੀਸ਼ ਸੂਦ ਨੇ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਨੇ ਮੰਤਰੀ ਵਜੋਂ ਸਹੁੰ ਚੁੱਕੀ।

ਹੁਣ ਕਪਿਲ ਮਿਸ਼ਰਾ, ਪੰਕਜ ਸਿੰਘ ਅਤੇ ਰਵਿੰਦਰ ਸਿੰਘ ਇਹ ਜ਼ਿੰਮੇਵਾਰੀ ਸੰਭਾਲ ਰਹੇ ਹਨ। ਇਨ੍ਹਾਂ ਸਾਰੇ ਲੋਕਾਂ ਦੇ ਨਾਵਾਂ ਦਾ ਐਲਾਨ ਅੱਜ ਸਵੇਰੇ ਹੀ ਇੱਕ ਗਜ਼ਟ ਜਾਰੀ ਕਰਕੇ ਕੀਤਾ ਗਿਆ। ਸਹੁੰ ਚੁੱਕਣ ਤੋਂ ਬਾਅਦ, ਸਾਰਿਆਂ ਦੇ ਮੰਤਰੀ ਮੰਡਲ ਦਾ ਫੈਸਲਾ ਕੀਤਾ ਜਾਵੇਗਾ।

ਮਨਜਿੰਦਰ ਸਿੰਘ ਸਿਰਸਾ ਬਣੇ ਦਿੱਲੀ ਸਰਕਾਰ ‘ਚ ਮੰਤਰੀ, ਪੰਜਾਬੀ ਵਿੱਚ ਚੁੱਕੀ ਸਹੁੰ

ਮਨਜਿੰਦਰ ਸਿੰਘ ਸਿਰਸਾ ਨੂੰ ਦਿੱਲੀ ਦੀ ਰਾਜੌਰੀ ਗਾਰਡਨ ਵਿਧਾਨ ਸਭਾ ਸੀਟ ਤੋਂ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। ਮਨਜਿੰਦਰ ਸਿਰਸਾ ਨੇ 18 ਹਜ਼ਾਰ 190 ਵੋਟਾਂ ਤੋਂ ਜਿੱਤ ਦਰਜ ਕੀਤੀ ਹੈ। ਦਿੱਲੀ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਮਾਗਮ ਵਿੱਚ ਮਨਜਿੰਦਰ ਸਿੰਘ ਸਿਰਸਾ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ। ਉਨ੍ਹਾਂ ਨੇ ਪੰਜਾਬੀ ਭਾਸ਼ਾ ਵਿੱਚ ਸਹੁੰ ਚੁੱਕੀ ਹੈ।

Leave a Reply

Your email address will not be published. Required fields are marked *