92 ਹਜ਼ਾਰ ਰੁਪਏ ਲੁਟੇ
ਦੀਨਾਨਗਰ : ਸਥਾਨਕ ਸ਼ਹਿਰ ’ਚ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਗੈਸ ਏਜੰਸੀ ਦੇ ਮੈਨੇਜਰ ’ਤੇ ਹਮਲਾ ਕਰ ਕੇ 92 ਹਜ਼ਾਰ ਰੁਪਏ ਲੁੱਟ ਲਏ ਹਨ।
ਜਾਣਕਾਰੀ ਅਨੁਸਾਰ ਰਾਹੁਲ ਗੈਸ ਏਜੰਸੀ ਦੇ ਮੈਨੇਜਰ ਸੂਰਤ ਸਿੰਘ ਨੇ ਦੱਸਿਆ ਕਿ ਅੱਜ ਉਹ ਦੁਪਹਿਰ 3 :45 ਵਜੇ ਦੇ ਕਰੀਬ ਗੈਸ ਏਜੰਸੀ ਦੀ ਨਕਦੀ, ਜੋ ਕਿ ਕਰੀਬ 92 ਹਜ਼ਾਰ ਰੁਪਏ ਸੀ, ਸਟੇਟ ਬੈਂਕ ਆਫ ਇੰਡੀਆ ਪਨਿਆੜ ਬ੍ਰਾਂਚ ’ਚ ਜਮ੍ਹਾ ਕਰਵਾਉਣ ਲਈ ਲੈ ਕੇ ਜਾ ਰਿਹਾ ਸੀ, ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਦੀਨਾਨਗਰ ਫਾਟਕ ਪਨਿਆੜ ਨੇੜੇ ਪਹੁੰਚਿਆ ਤਾਂ ਪਿੱਛੋਂ ਆਏ ਮੋਟਰਸਾਈਕਲ ਸਵਾਰ ਨਕਾਬਪੋਸ਼ਾਂ ਨੇ ਉਸ ’ਤੇ ਹਮਲਾ ਕਰ ਦਿੱਤਾ ਅਤੇ 92000 ਦੀ ਨਕਦੀ ਵਾਲਾ ਬੈਗ ਖੋਹ ਕੇ ਭੱਜ ਗਏ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਏ. ਐੱਸ. ਪੀ. ਦਿਲਪ੍ਰੀਤ ਸਿੰਘ, ਥਾਣਾ ਇੰਚਾਰਜ ਅਜਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰ ਕੇ ਲੁਟੇਰਿਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।