ਕਾਜ਼ੀ ਮੰਡੀ ਨੂੰ ਚਾਰੇ ਪਾਸਿਆਂ ਤੋਂ ਸੀਲ ਕਰ ਕੇ ਕੀਤੀ ਛਾਪੇਮਾਰੀ
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਹੀ ਸਾਰੇ ਜ਼ਿਲ੍ਹਿਆਂ ਦੇ ਡੀ. ਸੀ. ਅਤੇ ਐੱਸ. ਐੱਸ. ਪੀ. ਨਾਲ ਮੀਟਿੰਗ ਕੀਤੀ ਸੀ। ਇਸ ਦੌਰਾਨ 3 ਮਹੀਨਿਆਂ ਦੇ ਅੰਦਰ-ਅੰਦਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਆਦੇਸ਼ ਦਿੱਤੇ ਗਏ। ਇਸ ਤਹਿਤ ਅੱਜ ਸਵੇਰੇ ਪੁਲਿਸ ਨੇ ਨਸ਼ਿਆਂ ਵਿਰੁੱਧ ਕਾਰਵਾਈ ਕੀਤੀ ਅਤੇ ਕਾਜ਼ੀ ਮੰਡੀ ਵਿਚ ਆਪ੍ਰੇਸ਼ਨ ਕਾਸੋ ਸ਼ੁਰੂ ਕੀਤਾ। ਪੁਲਿਸ ਦੀ ਛਾਪੇਮਾਰੀ ਕਾਰਨ ਇਲਾਕੇ ਦੇ ਵਸਨੀਕਾਂ ਵਿੱਚ ਦਹਿਸ਼ਤ ਫੈਲ ਗਈ। ਇਹ ਕਾਰਵਾਈ ਭਾਰੀ ਤਾਕਤ ਨਾਲ ਕੀਤੀ ਜਾ ਰਹੀ ਹੈ।
ਪੁਲਿਸ ਛਾਪੇਮਾਰੀ ਦੌਰਾਨ ਇਲਾਕੇ ਨੂੰ ਚਾਰੇ ਪਾਸਿਆਂ ਤੋਂ ਸੀਲ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਹੀ ਘਰਾਂ ਦੀ ਤਲਾਸ਼ੀ ਲਈ ਗਈ। ਜਾਣਕਾਰੀ ਅਨੁਸਾਰ ਇਹ ਸਰਚ ਆਪ੍ਰੇਸ਼ਨ ਸ਼ਹਿਰ ਦੀ ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰਾਂ ਅਤੇ ਲੁਟੇਰਿਆਂ ‘ਤੇ ਸ਼ਿਕੰਜਾ ਕੱਸਣ ਲਈ ਚਲਾਇਆ ਗਿਆ ਸੀ। ਆਪ੍ਰੇਸ਼ਨ ਕਾਸੋ ਸਵੇਰੇ 7 ਵਜੇ ਸ਼ੁਰੂ ਹੋਇਆ। 100 ਤੋਂ ਵੱਧ ਕਰਮਚਾਰੀ ਜਾਂਚ ਲਈ ਪਹੁੰਚੇ।
ਇਸ ਕਾਰਵਾਈ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਲੋਕਾਂ ਦੇ ਘਰਾਂ ਦੀ ਜਾਂਚ ਕੀਤੀ ਗਈ ਜਿਨ੍ਹਾਂ ਵਿਰੁੱਧ ਨਸ਼ੀਲੇ ਪਦਾਰਥਾਂ ਦੇ ਮਾਮਲੇ ਲੰਬਿਤ ਸਨ ਜਾਂ ਜਿਨ੍ਹਾਂ ਨੂੰ ਇਸ ਮਾਮਲੇ ਵਿੱਚ ਸ਼ਾਮਲ ਹੋਣ ਦਾ ਸ਼ੱਕ ਸੀ। 20 ਤੋਂ ਵੱਧ ਘਰਾਂ ਦੀ ਤਲਾਸ਼ੀ ਲਈ ਗਈ। ਟੀਮਾਂ ਨੇ ਅੱਜ ਸਵੇਰ ਤੋਂ ਹੀ ਉਕਤ ਖੇਤਰ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ।
ਪੁਲਿਸ ਨੇ ਕਿਸੇ ਦੇ ਜਾਗਣ ਤੋਂ ਪਹਿਲਾਂ ਹੀ ਪੁਲਿਸ ਟੀਮਾਂ ਨੇ ਛਾਪਾ ਮਾਰ ਦਿੱਤਾ। ਕਈ ਥਾਣਿਆਂ ਦੇ ਐੱਸ. ਐੱਚ. ਓ. ਅਤੇ ਇਲਾਕੇ ਦੇ ਏ. ਸੀ. ਪੀ. ਸਮੇਤ ਕਈ ਕਰਮਚਾਰੀ ਚੈਕਿੰਗ ਲਈ ਪਹੁੰਚੇ ਸਨ। ਏਸੀਪੀ ਨਿਰਮਲ ਸਿੰਘ ਨੇ ਕਿਹਾ ਕਿ ਇਹ ਕਾਰਵਾਈ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਹੈ।
