91 ਸਾਲ ਦੀ ਉਮਰ ਵਿਚ ਲਏ ਆਖਰੀ ਸਾਹ
ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬੀ ਲੜਾਈ ਲੜਨ ਵਾਲੇ ਬਾਪੂ ਸੂਰਤ ਸਿੰਘ ਖ਼ਾਲਸਾ ਦਾ ਬੁੱਧਵਾਰ ਸਵੇਰੇ 7 ਵਜੇ ਦੇ ਕਰੀਬ ਦਿਹਾਂਤ ਹੋ ਗਿਆ, ਉਹ 91 ਸਾਲ ਦੇ ਸਨ, ਉਨ੍ਹਾਂ ਅਮਰੀਕਾ ਵਿਚ ਆਖ਼ਰੀ ਸਾਹ ਲਏ। ਕੁਝ ਸਮਾਂ ਪਹਿਲਾਂ ਹੀ ਆਪਣੇ ਪੁੱਤਰ ਕੋਲ ਕੈਲੀਫੋਰਨੀਆ ਗਏ ਸਨ।
ਦੱਸ ਦੇਈਏ ਕਿ ਬਾਪੂ ਸੂਰਤ ਸਿੰਘ ਖ਼ਾਲਸਾ ਨੇ 8 ਸਾਲ 2015 ਤੋਂ 2023 ਤੱਕ ਭੁੱਖ ਹੜਤਾਲ ਕੀਤੀ ਸੀ, ਉਨ੍ਹਾਂ ਦੀ ਭੁੱਖ ਹੜਤਾਲ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਸੀ। ਬਾਪੂ ਸੂਰਤ ਸਿੰਘ ਨੇ 16 ਜਨਵਰੀ 2015 ਨੂੰ 82 ਸਾਲ ਦੀ ਉਮਰ ਵਿੱਚ ਲੁਧਿਆਣਾ ਦੇ ਪਿੰਡ ਹਸਨਪੁਰ ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਸੀ। ਉਨ੍ਹਾਂ ਦਾ ਵਿਰੋਧ ਪ੍ਰਦਰਸ਼ਨ ਭਾਰਤੀ ਆਧੁਨਿਕ ਇਤਿਹਾਸ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਚੱਲਣ ਵਾਲੇ ਸ਼ਾਂਤੀਪੂਰਨ ਅੰਦੋਲਨਾਂ ਵਿਚੋਂ ਇਕ ਬਣ ਗਿਆ।
ਬਾਪੂ ਸੂਰਤ ਸਿੰਘ ਦੇ ਸੰਘਰਸ਼ ਨੇ ਦੇਸ਼ ਭਰ ਵਿੱਚ ਸਿੱਖਾਂ ਦੇ ਅਧਿਕਾਰਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਅਤੇ ਉਨ੍ਹਾਂ ਨੂੰ ਇੱਕ ਪ੍ਰਤੀਕ ਵਜੋਂ ਸਤਿਕਾਰਿਆ ਗਿਆ। ਉਨ੍ਹਾਂ ਦੇ ਦਿਹਾਂਤ ਨਾਲ ਸਿੱਖ ਭਾਈਚਾਰੇ ਵਿੱਚ ਸ਼ੋਗ ਦੀ ਲਹਿਰ ਦੌੜ ਗਈ ਹੈ।