ਇਸਫ਼ਿਨਾਰ ਹਿੰਦ-ਪਾਕਿ ਦੇ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਕਹੀ ਗੱਲ
ਅੰਮ੍ਰਿਤਸਰ, 9 ਦਸੰਬਰ-¸ਅੱਜ ਇਤਿਹਾਸਕ ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਪਾਕਿਸਤਾਨ ਦੇ ਕੌਮੀ ਅਸਬੈਂਲੀ ਦੇ ਸੰਸਦ ਮੈਂਬਰ ਇਸਫ਼ਿਨਾਰ ਭੰਡਾਰਾ ਨੇ ਆਪਣੇ ਦੌਰੇ ਦੌਰਾਨ ਜਿਥੇ ਹਿੰਦ-ਪਾਕਿ ਦੇ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਗੱਲ ਕਹੀ, ਉਥੇ ਦੋਹਾਂ ਮੁਲਕਾਂ ਦੇ ਵਿਦਿਆਰਥੀਆਂ ਨੂੰ ਤਾਲੀਮ ਪ੍ਰਾਪਤ ਕਰਨ ਲਈ ਵਜ਼ੀਰੇਆਲਾ ਦੁਆਰਾ ਵੀਜ਼ਾ ਪ੍ਰਦਾਨ ਕਰਨ ਲਈ ਦੀ ਇੱਛਾ ਨੂੰ ਉਜਾਗਰ ਕੀਤਾ।
ਭੰਡਾਰਾ ਜੋ ਕਿ ਪਾਕਿਸਤਾਨ ਤੋਂ ਭਾਰਤ ਆਪਣੇ ਨਿੱਜੀ ਦੌਰੇ ’ਤੇ ਇੱਥੇ ਪੁੱਜੇ ਸਨ, ਨੇ ਖ਼ਾਲਸਾ ਯੂਨੀਵਰਸਿਟੀ ਦੇ ੳੁਪ ਕੁਲਪਤੀ ਰਜਿੰਦਰ ਮੋਹਨ ਸਿੰਘ ਛੀਨਾ ਨਾਲ ਮਿਲ ਕੇ ਕਰੀਬ 132 ਸਾਲਾਂ ਤੋਂ ਸਮਾਜ ਦੀ ਵਿੱਦਿਅਕ ਖੇਤਰ ’ਚ ਸੇਵਾ ਕਰ ਰਹੀ ਸਿਰਮੌਰ ਸੰਸਥਾ ਦੀ ਸ਼ਲਾਘਾ ਕਰਦਿਆਂ ਵਿਰਾਸਤੀ ਇਮਾਰਤ ਅਤੇ ਭਵਨ ਨਿਰਮਾਣ ਕਲਾ ਦੇ ਨਮੂਨੇ ਨੂੰ ਸਲਾਹਿਆ।
ਇਸ ਮੌਕੇ ਛੀਨਾ ਨੇ ਮੈਨੇਜ਼ਮੈਂਟ ਦਫ਼ਤਰ ਵਿਖੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ, ਐਗਜੇਮੀਨੇਸ਼ਨ ਕੰਟਰੋਲਰ ਡੀਨ ਡਾ. ਕੰਵਲਜੀਤ ਸਿੰਘ ਨਾਲ ਮਿਲ ਕੇ ਸ੍ਰੀ ਭੰਡਾਰਾ ਨੂੰ ਯਾਦਗਾਰੀ ਕਾਲਜ ਦੀ ਤਸਵੀਰ, ਕੌਫ਼ੀ ਟੇਬਲ ਬੁੱਕ ਭੇਂਟ ਕਰਕੇ ਸਨਮਾਨਿਤ ਕੀਤਾ। ਸ: ਛੀਨਾ ਨੇ ਕੈਂਪਸ ਸਥਿਤ ਗੁਰਦੁਆਰਾ ਸਾਹਿਬ, ਸੁੰਦਰ ਸਿੰਘ ਮਜੀਠੀਆ ਹਾਲ, ਲਾਇਬੇ੍ਰਰੀ ਆਦਿ ਹੋਰ ਮਹੱਤਵਪੂਰਨ ਵੱਖ-ਵੱਖ ਵਿਭਾਗਾਂ ਸਬੰਧੀ ਸੰਸਦ ਮੈਂਬਰ ਨੂੰ ਜਾਣਕਾਰੀ ਪ੍ਰਦਾਨ ਕਰਦਿਆਂ ਦਹਾਕਿਆਂ ਤੋਂ ਇਸ ਸੰਸਥਾ ਵੱਲੋਂ ਸਮਾਜ ਦੇ ਵਿਕਾਸ ਅਤੇ ਤਰੱਕੀ ’ਚ ਆਪਣੇ ਯੋਗਦਾਨ ਬਾਰੇ ਚਾਨਣਾ ਪਾਇਆ।
ਇਸ ਮੌਕੇ ਕਾਲਜ ਦੀ ਖ਼ੂਬਸੂਰਤ ਇਮਾਰਤ ਨੂੰ ਵੇਖ ਕੇ ਅਤਿ ਪ੍ਰਭਾਵਿਤ ਹੋਏ ਇਸਫਿਨਾਰ ਨੇ ਦੱਸਿਆ ਕਿ ਉਨ੍ਹਾਂ ਇੰਝ ਮਹਿਸੂਸ ਹੋ ਰਿਹਾ ਹੈ ਕਿ ਜਿਵੇਂ ਉਹ ਲਹਿੰਦੇ ਪੰਜਾਬ ’ਚ ਹੀ ਖੜ੍ਹੇ ਆਪਣੇ ਲਾਮਿਸਾਲ ਇਮਾਰਤਾਂ ਦਾ ਦੌਰਾ ਕਰਦੇ ਹੋਏ ਤੱਕ ਰਹੇ ਹਨ। ਉਨ੍ਹਾਂ ਉਮੀਦ ਜਾਹਿਰ ਕਰਦਿਆਂ ਕਿਹਾ ਕਿ ਪ੍ਰਮਾਤਮਾ ਦੋਹਾਂ ਮੁਲਕਾਂ ’ਚ ਪ੍ਰੇਮ-ਪਿਆਰ ਅਤੇ ਇਤਫ਼ਾਕ ਦੀਆਂ ਤੰਦਾਂ ਨੂੰ ਮਜ਼ਬੂਤ ਕਰੇ ਤਾਂ ਹਿੰਦ-ਪਾਕਿ ਦੇ ਲੋਕ ਆਪਸੀ ਇਕ ਵਾਰ ਫ਼ਿਰ ਮਿਲ ਸਕਣ।