ਇਸਲਾਮਾਬਾਦ : ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੇ ਸਿੰਧ ਦੇ ਸ਼ਾਦਾਨੀ ਦਰਬਾਰ ਹਯਾਤ ਪਿਤਾਫੀ ਵਿਖੇ ਸ਼ਿਵ ਅਵਤਾਰੀ ਸਤਿਗੁਰੂ ਸੰਤ ਸਦਾਰਾਮ ਸਾਹਿਬ ਦੇ 316ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਭਾਰਤੀ ਸ਼ਰਧਾਲੂਆਂ ਨੂੰ 87 ਵੀਜ਼ੇ ਜਾਰੀ ਕੀਤੇ ਹਨ।
ਇਸ ਸਬੰਧੀ ਸਮਾਗਮ 24 ਨਵੰਬਰ ਤੋਂ 4 ਦਸੰਬਰ ਤੱਕ ਚੱਲਣਗੇ। ਸਰਹੱਦ ਪਾਰਲੇ ਸੂਤਰਾਂ ਅਨੁਸਾਰ ਇਸ ਸਬੰਧ ਵਿਚ 316ਵੇਂ ਸਮਾਗਮ ਵਿਚ ਹਿੱਸਾ ਲੈਣ ਲਈ ਪਾਕਿਸਤਾਨ ਜਾਣ ਵਾਲੇ 87 ਭਾਰਤੀ ਹਿੰਦੂ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ।