ਅੰਮ੍ਰਿਤਸਰ, :-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਕਿਸਤਾਨ ਦੇ ਸੂਬਾ ਸਿੰਧ ਦੇ ਸ਼ਹਿਰ ਲਰਕਾਣਾ ਤੋਂ ਪਾਕਿਸਤਾਨ ਪੀਪਲ ਪਾਰਟੀ ਦੇ ਪੁਰਾਣੇ ਚੱਲਦੇ ਆ ਰਹੇ ਮੈਂਬਰ ਨੈਸ਼ਨਲ ਅਸੈਂਬਲੀ ਰਮੇਸ਼ ਲਾਲ ਪਤਨੀ ਸਮੇਤ ਦੇਰ ਸ਼ਾਮ ਨਤਮਸਤਕ ਹੋਏ।
ਇਸ ਦੌਰਾਨ ਜਿੱਥੇ ਉਨ੍ਹਾਂ ਨੇ ਕੁਝ ਸਮਾਂ ਗੁਰਬਾਣੀ ਕੀਰਤਨ ਸੁਣਿਆ, ਉੱਥੇ ਹੀ ਦੋਵਾਂ ਦੇਸ਼ਾਂ ਦੇ ਚੰਗੇ ਸਬੰਧਾਂ ਲਈ ਵਾਹਿਗੁਰੂ ਦੇ ਚਰਨਾਂ ’ਚ ਅਰਦਾਸ ਵੀ ਕੀਤੀ।
ਇਸ ਮੌਕੇ ਰਮੇਸ਼ ਲਾਲ ਨੇ ਭਾਰਤ ਪਾਕਿਸਤਾਨ ਦੇਸ਼ਾਂ ਵਿਚ ਸੁੱਖ ਸ਼ਾਂਤੀ ਅਤੇ ਖੁੱਲ੍ਹੇ ਵਪਾਰ ਲਈ ਵੀ ਦੋਵਾਂ ਦੇਸ਼ਾਂ ਲਈ ਗੁਰੂ ਰਾਮਦਾਸ ਸਾਹਿਬ ਜੀ ਦੇ ਅੱਗੇ ਅਰਦਾਸ ਬੇਨਤੀ ਕੀਤੀ।
ਇਸ ਮੌਕੇ ਰਮੇਸ਼ ਲਾਲ ਨੂੰ ਸੂਚਨਾ ਕੇਂਦਰ ਵਿਖੇ ਅੈਡੀਸ਼ਨਲ ਮੈਨੇਜਰ ਰਜਿੰਦਰ ਸਿੰਘ ਰੂਬੀ ਅਟਾਰੀ, ਮੀਤ ਮੈਨੇਜਰ ਸਤਨਾਮ ਸਿੰਘ ਝਬਾਲ, ਸੂਚਨਾ ਅਧਿਕਾਰੀ ਜਤਿੰਦਰ ਸਿੰਘ, ਸੂਚਨਾ ਅਧਿਕਾਰੀ ਸਰਬਜੀਤ ਸਿੰਘ ਨੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ।
