ਫਰੀਦਕੋਟ ਦੇ ਪਿੰਡ ਚੰਦਰਭਾਨ ਵਿਚ ਪਾਣੀ ਦੀ ਨਿਕਾਸੀ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਸਮੂਹ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਵਿਚ ਪਹੁੰਚੀ ਪੁਲਿਸ ‘ਤੇ ਪ੍ਰਦਰਸ਼ਨਕਾਰੀਆਂ ਨੇ ਹਮਲਾ ਕਰ ਦਿੱਤਾ। ਪ੍ਰਦਰਸ਼ਨਕਾਰੀ ਪਿੰਡ ਵਾਸੀਆਂ ਨੇ ਪੁਲਿਸ ‘ਤੇ ਇੱਟਾਂ-ਪੱਥਰਾਂ ਨਾਲ ਹਮਲਾ ਕੀਤਾ ਅਤੇ ਉਨ੍ਹਾਂ ਦੇ ਵਾਹਨਾਂ ਦੀ ਭੰਨ-ਤੋੜ ਵੀ ਕੀਤੀ।
ਜਾਣਕਾਰੀ ਅਨੁਸਾਰ ਹਮਲੇ ਵਿਚ ਕੁਝ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਐੱਸ. ਐੱਸ. ਪੀ. ਡਾ. ਪ੍ਰਗਿਆ ਜੈਨ ਸਮੇਤ ਹੋਰ ਪੁਲਿਸ ਅਧਿਕਾਰੀ ਅਤੇ ਵੱਖ-ਵੱਖ ਥਾਣਿਆਂ ਦੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ ਅਤੇ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ। ਇਸ ਮਾਮਲੇ ਵਿਚ ਐੱਸ. ਐੱਸ. ਪੀ. ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਪੁਲਿਸ ‘ਤੇ ਹਮਲਾ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।
