ਤਰਨਤਾਰਨ ਦੇ ਪਿੰਡ ਸੁਹਾਵਾ ਨੇੜੇ ਪੁਲਸ ਅਤੇ ਬਦਮਾਸ਼ਾਂ ਦਾ ਜ਼ਬਰਦਸਤ ਮੁਕਾਬਲਾ ਹੋਇਆ ਹੈ। ਇਸ ਦੌਰਾਨ ਬਦਮਾਸ਼ਾਂ ਅਤੇ ਪੁਲਸ ਵਿਚਾਲੇ ਤਾਬੜਤੋੜ ਗੋਲੀਆਂ ਚਲੀਆਂ, ਜਿਸ ‘ਚ ਇਕ ਬਦਮਾਸ਼ ਫਾਇਰਿੰਗ ਦੌਰਾਨ ਗੰਭੀਰ ਜ਼ਖ਼ਮੀ ਹੋ ਗਿਆ।
ਜਾਣਕਾਰੀ ਮੁਤਾਬਕ ਫੜੇ ਗਏ ਬਦਮਾਸ਼ਾਂ ਦੀ ਪਛਾਣ ਜੋਬਨ ਅਤੇ ਹੈਪੀ ਵਜੋਂ ਹੋਈ ਹੈ। ਗੋਲੀ ਲੱਗਣ ਕਾਰਨ ਜ਼ਖ਼ਮੀ ਹੋਇਆ ਜੋਬਨ ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਦੋਵੇਂ ਬਦਮਾਸ਼ਾਂ ਦਾ ਸਬੰਧ ਵਿਦੇਸ਼ ਚ ਬੈਠੇ ਗੈਂਗਸਟਰ ਜੈਸਲ ਚੰਬਲ ਦੇ ਨਾਲ ਹੈ।
ਦੱਸਿਆ ਜਾ ਰਿਹਾ ਕਿ ਜਦੋਂ ਪੁਲਸ ਵੱਲੋਂ ਜਦੋਂ ਕਾਰ ਸਵਾਰ ਨੌਜਵਾਨਾਂ ਨੂੰ ਰੋਕਣ ਦੀ ਕੀਤੀ ਕੋਸ਼ਿਸ਼ ਤਾਂ ਬਦਮਾਸ਼ਾਂ ਨੇ ਪੁਲਸ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਮਾਮਲੇ ‘ਚ ਪੁਲਸ ਜਾਂਚ ਕਰ ਰਹੀ ਹੈ।
