ਬੀਤੀ ਰਾਤ ਰੇਲਵੇ ਸਟੇਸ਼ਨ ਨੇੜੇ ਇਕ ਵਿਅਕਤੀ ਦਾ ਹੋਇਆ ਸੀ ਕਤਲ
ਪਟਿਆਲਾ ’ਚ ਬੀਤੀ ਦੇਰ ਰਾਤ ਰੇਲਵੇ ਸਟੇਸ਼ਨ ਨੇੜੇ ਇਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰਦ ਦਿੱਤਾ ਗਿਆ ਸੀ। ਇਸ ਮਾਮਲੇ ’ਚ ਪਟਿਆਲਾ ਪੁਲਿਸ ਨੇ 6 ਘੰਟਿਆਂ ’ਚ ਕਤਲ ਦੀ ਗੁੱਥੀ ਸੁਲਝਾ ਲਈ ਹੈ। ਹਨੀ ਨਾਮ ਦੇ ਇੱਕ ਦੋਸ਼ੀ ਨੂੰ ਕਾਬੂ ਕਰ ਲਿਆ ਹੈ। ਮੁਲਜ਼ਮ ਕੋਲੋਂ ਇਕ ਪਿਸਤੌਲ ਅਤੇ ਕਾਰ ਬਰਾਮਦ ਹੋਈ ਹੈ। ਹਾਲਾਂਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੋ ਵਿਅਕਤੀਆਂ ’ਤੇ ਸ਼ੱਕ ਜ਼ਾਹਰ ਕੀਤਾ ਸੀ। ਪੁਲਿਸ ਵਲੋਂ ਦੂਜੇ ਮੁਲ਼ਜ਼ਮ ਦੀ ਭਾਲ ਜਾਰੀ ਹੈ।
ਇਸ ਮੌਕੇ ਐਸਪੀ ਸਿਟੀ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਸਾਨੂੰ ਦੇਰ ਰਾਤ ਜਾਣਕਾਰੀ ਮਿਲੀ ਸੀ ਕਿ ਰੇਲਵੇ ਸਟੇਸ਼ਨ ’ਤੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਹੈ । ਇਸ ਮੌਕੇ ਨਾਲ ਦੀ ਨਾਲ ਐਸ ਐਚ ਓ ਗਗਨਦੀਪ ਸਿੰਘ, ਡੀਐਸਪੀ ਸਤਨਾਮ ਸਿੰਘ ਮੌਕੇ ’ਤੇ ਪਹੁੰਚੇ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਹਨੀ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ।