ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

Holidays of police personnel are cancelled

ਪੰਜਾਬ ਵਿਚ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਪੰਜਾਬ ਦੇ ਡੀ. ਜੀ. ਪੀ . ਗੌਰਵ ਯਾਦਵ ਵੱਲੋਂ ਜਾਰੀ ਹੁਕਮਾਂ ਅਨੁਸਾਰ 27 ਜਨਵਰੀ ਤੱਕ ਪੰਜਾਬ ਵਿਚ ਕਿਸੇ ਵੀ ਪੁਲਿਸ ਮੁਲਾਜ਼ਮ ਦੀ ਛੁੱਟੀ ਮਨਜ਼ੂਰ ਨਹੀਂ ਕੀਤੀ ਜਾਵੇਗੀ। ਇਸ ਗੱਲ ਦਾ ਪੁਸ਼ਟੀ ਪੰਜਾਬ ਪੁਲਿਸ ਦੇ ਆਈਜੀ ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਕੀਤਾ ਹੈ।

ਉਨ੍ਹਾਂ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਆਮਦ ਉਤੇ ਸੁਰੱਖਿਆ ਪ੍ਰਬੰਧਾਂ ਨੂੰ ਪੁਖਤਾ ਰੱਖਣ ਲਈ ਇਹ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 27 ਜਨਵਰੀ ਤੱਕ ਸੂਬੇ ਵਿਚ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ ਛੁੱਟੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਲਈ 24 ਘੰਟੇ ਸੂਬੇ ਭਰ ਵਿਚ ਮੁਸਤੈਦ ਰਹੇਗੀ।

Leave a Reply

Your email address will not be published. Required fields are marked *