ਪੰਜਾਬੀ ਗਾਇਕ ਗੁਰੂ ਰੰਧਾਵਾ ਹੋਏ ਹਾਦਸੇ ਦਾ ਸ਼ਿਕਾਰ, ਜ਼ਖ਼ਮੀ

ਇੰਸਟਾਗ੍ਰਾਮ ‘ਤੇ ਹਸਪਤਾਲ ਦੇ ਬਿਸਤਰੇ ‘ਤੇ ਪਏ ਆਪਣੀ ਇਕ ਫੋਟੋ ਸਾਂਝੀ

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਦੇ ਪ੍ਰਸ਼ੰਸਕਾਂ ਲਈ ਇਕ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਹਾਲ ਹੀ ਵਿਚ ਉਹ ਇਕ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਤੋਂ ਬਾਅਦ ਉਸਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਹ ਜਾਣਕਾਰੀ ਗੁਰੂ ਰੰਧਾਵਾ ਨੇ ਖੁਦ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦਿੱਤੀ। ਉਸਨੇ ਹਸਪਤਾਲ ਦੇ ਬਿਸਤਰੇ ਤੋਂ ਇਕ ਫੋਟੋ ਸਾਂਝੀ ਕੀਤੀ, ਜਿਸ ਵਿੱਚ ਉਹ ਇਲਾਜ ਕਰਵਾ ਰਿਹਾ ਹੈ ਅਤੇ ਉਸਦੇ ਸਿਰ ‘ਤੇ ਪੱਟੀ ਬੰਨ੍ਹੀ ਹੋਈ ਹੈ।

ਗੁਰੂ ਰੰਧਾਵਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਸ਼ੌਂਕੀ ਸਰਦਾਰ’ ਦੀ ਸ਼ੂਟਿੰਗ ਵਿੱਚ ਬਹੁਤ ਰੁੱਝੇ ਹੋਏ ਹਨ। ਇਸ ਦੌਰਾਨ, ਉਹ ਇਕ ਐਕਸ਼ਨ ਸੀਨ ਕਰਦੇ ਸਮੇਂ ਜ਼ਖ਼ਮੀ ਹੋ ਗਿਆ। ਆਪਣੀ ਪੋਸਟ ਸਾਂਝੀ ਕਰਦੇ ਹੋਏ, ਉਸਨੇ ਕੈਪਸ਼ਨ ਵਿੱਚ ਲਿਖਿਆ, “ਮੇਰਾ ਪਹਿਲਾ ਸਟੰਟ, ਮੇਰੀ ਪਹਿਲੀ ਸੱਟ, ਪਰ ਮੇਰਾ ਹੌਂਸਲਾ ਬਰਕਰਾਰ ਹੈ। ਇਹ ਉਸਦੇ ਲਈ ਇੱਕ ਨਵਾਂ ਅਨੁਭਵ ਸੀ ਕਿਉਂਕਿ ਉਹ ਪਹਿਲੀ ਵਾਰ ਐਕਸ਼ਨ ਸੀਨ ਕਰ ਰਿਹਾ ਸੀ। ਹਾਲਾਂਕਿ, ਉਸਨੇ ਇਹ ਵੀ ਕਿਹਾ ਕਿ ਉਹ ਆਪਣੇ ਦਰਸ਼ਕਾਂ ਲਈ ਸਖ਼ਤ ਮਿਹਨਤ ਕਰ ਰਿਹਾ ਹੈ ਅਤੇ ਜਲਦੀ ਹੀ ਵਾਪਸ ਆਵੇਗਾ।

Leave a Reply

Your email address will not be published. Required fields are marked *