ਪੈਨਸ਼ਨਰਾਂ ਨੇ ਸਰਕਾਰ ਵਿਰੁੱਧ ਨਾਅਰੇਬਾਜੀ ਕਰ ਕੇ ਕੀਤਾ ਪਿੱਟ-ਸਿਆਪਾ
ਸੰਗਰੂਰ – ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਡੀ. ਸੀ. ਦਫ਼ਤਰ ਤੇ ਸਾਹਮਣੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਤੇ ਇਕ ਰੋਜ਼ਾ ਵਿਸ਼ਾਲ ਰੋਸ ਰੈਲੀ ਅਤੇ ਭੁੱਖ ਹੜਤਾਲ ਕਰ ਕੇ ਪੰਜਾਬ ਸਰਕਾਰ ਦਾ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਨਾ ਪੱਖੀ ਵਤੀਰੇ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕਰ ਕੇ ਪਿੱਟ ਸਿਆਪਾ ਕੀਤਾ ਗਿਆ।
ਇਹ ਸੰਘਰਸ਼ ਜ਼ਿਲਾ ਸੰਗਰੂਰ ਦੇ ਕਨਵੀਨਰਾਂ ਰਾਜ ਕੁਮਾਰ ਅਰੋੜਾ ਜਿਲ੍ਹਾ ਪ੍ਰਧਾਨ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ, ਜਗਦੀਸ਼ ਸ਼ਰਮਾ ਸਰਪ੍ਰਸਤ ਪੰਜਾਬ ਰਾਜ ਪੈਨਸ਼ਨਰ ਮਹਾਂਸੰਘ, ਅਵਿਨਾਸ਼ ਸ਼ਰਮਾ ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਅਤੇ ਪ੍ਰਿਤਪਾਲ ਸਿੰਘ ਜ਼ਿਲਾ ਪ੍ਰਧਾਨ ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਅਗਵਾਈ ਵਿਚ ਹੋਇਆ।
ਇਸ ਮੌਕੇ ਵੱਖ-ਵੱਖ ਜੱਥੇਬੰਦੀਆਂ ਦੇ 11 ਸਾਥੀ ਭੁੱਖ ਹੜਤਾਲ ਤੇ ਬੈਠੇ ਜਿਨ੍ਹਾਂ ਵਿਚ ਜਸਵੰਤ ਸਿੰਘ ਦੇਵਰਾਜ, ਸਤਪਾਲ ਕਲਸੀ, ਸੁਖਦੇਵ ਸਿੰਘ, ਰੂਪ ਸਿੰਘ ਚਾਗਲੀ, ਵਾਸਦੇਵ, ਲੀਲਾ ਰਾਮ, ਕਰਨੈਲ ਸਿੰਘ, ਭੋਲਾ ਸਿੰਘ, ਸੁਰਿੰਦਰ ਸਿੰਘ ਸੋਢੀ, ਜੰਟ ਸਿੰਘ ਸੋਹੀਆਂ ਹਾਜ਼ਰ ਸਨ। ਇਸ ਦੌਰਾਨ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਜ਼ਿਲਾ ਜਨਰਲ ਸਕੱਤਰ ਆਰ. ਐਲ. ਪਾਂਧੀ ਨੇ ਮੰਚ ਸੰਚਾਲਨ ਕੀਤਾ।
ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਸੁਖਦੇਵ ਸਿੰਘ ਭਵਾਨੀਗੜ੍ਹ, ਭੁਪਿੰਦਰ ਸਿੰਘ ਜੱਸੀ, ਜਗਜੀਤ ਇੰਦਰ ਸਿੰਘ, ਸੁਰਿੰਦਰ ਕੁਮਾਰ ਵਾਲੀਆ, ਬਿਕਰ ਸਿੰਘ, ਬਲਵੰਤ ਸਿੰਘ ਢਿੱਲੋਂ, ਇੰਦਰਜੀਤ ਸਿੰਘ ਲੋਟੇ, ਰਜਿੰਦਰ ਕੁਮਾਰ ਸੁਨਾਮ, ਦਰਸ਼ਨ ਸਿੰਘ ਨੋਰਥ, ਚੰਦ ਸਿੰਘ ਦਿੜ੍ਹਬਾ, ਜਗਜੀਤ ਇੰਦਰ ਸਿੰਘ, ਰਾਮ ਲਾਲ ਸ਼ਰਮਾ, ਕੁਲਵੰਤ ਸਿੰਘ, ਕਸਤੂਰੀ ਲਾਲ, ਸਤਪਾਲ ਸਿੰਗਲਾ, ਜਰਨੈਲ ਸਿੰਘ, ਜਸਵੀਰ ਸਿੰਘ ਖ਼ਾਲਸਾ, ਅਵਿਨਾਸ਼ ਸ਼ਰਮਾ, ਡਾ. ਅਮਰਜੀਤ ਸਿੰਘ, ਰਤਨ ਸਿੰਘ ਭੰਡਾਰੀ, ਜਸਦੇਵ ਸਿੰਘ ਧੂਰੀ, ਗੁਰਦੇਵ ਸਿੰਘ ਲੂੰਬਾ, ਹਰਬੰਸ ਲਾਲ ਜਿੰਦਲ, ਪ੍ਰਕਾਸ਼ ਸਿੰਘ, ਡਾ. ਸੁਮਿੰਦਰ ਸਿੰਘ ਸੁਨਾਮ ਆਦਿ ਆਗੂਆਂ ਨੇ ਪੰਜਾਬ ਸਰਕਾਰ ਦੇ ਪੈਨਸ਼ਨਰ ਮਾਰੂ ਨੀਤੀ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਪੈਨਸ਼ਨਰਾਂ ਦੀਆਂ ਮੰਗਾਂ ਤੁਰੰਤ ਮੰਨੀਆ ਜਾਣ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ਾ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਜਿਲ੍ਹਾ ਕੰਨਵੀਨਰਾਂ ਸ੍ਰੀ ਰਾਜ ਕੁਮਾਰ ਅਰੋੜਾ, ਅਵਿਨਾਸ਼ ਸ਼ਰਮਾ, ਜਗਦੀਸ਼ ਸ਼ਰਮਾ, ਪ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਪੈਨਸ਼ਨ ਸੋਧ ਦਾ 2.59 ਦਾ ਗੁਣਾਂਕ ਅਸ਼ੰਕ ਸੋਧੀ ਪੈਨਸ਼ਨ ਅਤੇ ਬਕਾਏ, ਡੀ.ਏ. ਦੀਆਂ ਰਹਿੰਦੀਆਂ ਤਿੰਨ ਕਿਸਤਾਂ ਦੇ ਬਕਾਏ, ਕੈਸ਼ਲੈਸ ਇਲਾਜ ਸਕੀਮ, ਮੈਡੀਕਲ ਭੱਤੇ ਵਿੱਚ ਵਾਧਾ ਆਦਿ ਮੰਗਾਂ ਦੀ ਪੂਰਤੀ ਕੀਤੀ ਜਾਵੇ। ਜੇਕਰ ਮੰਗਾਂ ਦੀ ਪੂਰਤੀ ਨਹੀਂ ਕੀਤੀ ਗਈ ਤਾਂ ਸੂਬਾ ਪਧਰ ਤੇ ਸੰਘਰਸ਼ ਸ਼ੁਰੂ ਕਰਕੇ ਆਰ-ਪਾਰ ਦੀ ਲੜਾਈ ਲੜੀ ਜਾਵੇਗੀ।
ਇਸ ਦੌਰਾਨ ਮੰਗਾਂ ਸ
ਬੰਧੀ ਮੰਗ ਪੱਤਰ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਸੰਦੀਪ ਰਿਸ਼ੀ ਰਾਹੀਂ ਪੰਜਾਬ ਸਰਕਾਰ ਨੂੰ ਨੋਟਿਸ ਕਮ ਮੈਮੋਰੈਂਡਮ ਦਿੱਤਾ ਗਿਆ। ਜਿਸ ਵਿੱਚ ਮੰਗਾਂ ਨਾ ਮੰਨਮ ਦੀ ਸੂਰਤ ਵਿੱਚ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਬਜਟ ਸੈਸ਼ਨ ਨੂੰ ਮੁੱਖ ਰੱਖਦੇ ਹੋਏ ਫਰਵਰੀ ਮਹੀਨੇ ਦੇ ਅੰਤ ਤੱਕ ਕੀਤੀ ਜਾਵੇਗੀ। ਇਸ ਮੌਕੇ ਤੇ ਵੱਖ-ਵੱਖ ਸੰਗਰੂਰ ਜਿਲ੍ਹੇ ਨਾਲ ਸੰਬੰਧਤ ਪੰਜਾਬ ਗੋਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਆਗੂ ਅਤੇ ਮੈਂਬਰ ਮੌਜੂਦ ਸਨ।
