ਪੰਜਾਬ ਪੁਲਿਸ ਵਿਚ 10 ਹਜ਼ਾਰ ਪੋਸਟਾਂ ਉਤੇ ਭਰਤੀ ਸ਼ੁਰੂ ਹੋਣ ਵਾਲੀ ਹੈ । ਪੰਜਾਬ ਦੇ ਜੀਡੀਪੀ ਗੌਰਵ ਯਾਦਵ ਨੇ ਆਖਿਆ ਕਿ ਇਸ ਸਬੰਧੀ ਛੇਤੀ ਹੀ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਦਾ ਉਪਰਾਲਾ ਹੈ ਕਿ ਪੁਲਿਸ ਨੂੰ ਅਧੁਨਿਕ ਹਥਿਆਰ ਦਿੱਤੇ ਜਾਣ। ਉਸ ਨੂੰ ਸਮੇਂ ਦਾ ਹਾਣੀ ਬਣਾਇਆ ਜਾਵੇ। ਇਸ ਸਬੰਧੀ ਉਪਰਾਲੇ ਜਾਰੀ ਹਨ। ਪੰਜਾਬ ਸਰਕਾਰ ਇਸ ਬਾਰੇ ਵਿਸ਼ੇਸ਼ ਧਿਆਨ ਦੇ ਰਹੀ ਹੈ।
ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਹ ਅਮਨ ਕਾਨੂੰਨ ਦੀ ਸਥਿਤੀ ਨੂੰ ਨੇੜਿਓਂ ਦੇਖ ਰਹੇ ਹਨ, ਜਿਸ ਤਹਿਤ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਸਨੈਚਿੰਗ ਨੂੰ ਲੈ ਕੇ ਵੀ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਰਾਬਤਾ ਵਧਾਇਆ ਜਾਵੇ, ਜਿਸ ਵਿਚ ਨਸ਼ਿਆਂ ਵਿਰੁੱਧ ਵੀ ਜਾਣਕਾਰੀ ਹਾਸਲ ਕੀਤੀ ਜਾਵੇਗੀ ਅਤੇ ਲੋਕਾਂ ਤੋਂ ਸੁਝਾਅ ਵੀ ਲਏ ਜਾਣਗੇ।
ਪੁਲਿਸ ਬਾਰੇ ਡੀਜੀਪੀ ਨੇ ਕਿਹਾ ਕਿ ਜਲਦ ਹੀ ਪੁਲਿਸ ਭਰਤੀ ਸ਼ੁਰੂ ਹੋ ਜਾਵੇਗੀ, ਜਦਕਿ ਪੰਜਾਬ ਪੁਲਿਸ ਦੇ ਫਲੀਟ ਨੂੰ ਅਪਗ੍ਰੇਡ ਕੀਤਾ ਗਿਆ ਹੈ, ਜਿਸ ਵਿੱਚ 140 ਵਾਹਨ ਨਵੇਂ ਦਿੱਤੇ ਜਾਣਗੇ।
