ਪੰਜਾਬ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਯੈਲੋ ਅਲਰਟ ਜਾਰੀ ਹੈ।
ਪਿਛਲੇ 24 ਘੰਟਿਆਂ ਵਿਚ ਔਸਤ ਵੱਧ ਤੋਂ ਵੱਧ ਤਾਪਮਾਨ -0.5 ਡਿਗਰੀ ਅਤੇ ਘੱਟੋ-ਘੱਟ ਤਾਪਮਾਨ ਵਿਚ 1 ਡਿਗਰੀ ਦੀ ਗਿਰਾਵਟ ਆਈ ਹੈ। ਹਾਲਾਂਕਿ, ਸੂਬੇ ਵਿਚ ਇਹ ਤਾਪਮਾਨ ਆਮ ਦੇ ਨੇੜੇ ਹੈ। ਪੰਜਾਬ ਦੇ ਨੇੜੇ ਦੋ ਪੱਛਮੀ ਗੜਬੜੀਆਂ (WD) ਸਰਗਰਮ ਹਨ, ਜਿਸ ਕਾਰਨ ਮੌਸਮ ਵਿਭਾਗ ਨੇ ਅੱਜ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਵੀ ਜਤਾਈ ਹੈ।
