ਤੇਜ਼ ਹਵਾਵਾਂ ਨਾਲ ਤਾਪਮਾਨ ‘ਚ ਆਵੇਗੀ ਗਿਰਾਵਟ
ਪੰਜਾਬ ਵਿਚ ਅੱਜ ਮੀਂਹ ਨੂੰ ਲੈਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਰਾਤ ਤੋਂ ਹੀ ਕਈ ਜ਼ਿਲ੍ਹਿਆਂ ਵਿਚ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿਚ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 1.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਹਾਲਾਂਕਿ, ਇਹ ਸੂਬੇ ਵਿਚ ਆਮ ਨਾਲੋਂ 3.5 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 27.8 ਡਿਗਰੀ ਸੈਲਸੀਅਸ ਪਟਿਆਲਾ ਵਿਚ ਦਰਜ ਕੀਤਾ ਗਿਆ। ਇਹ ਬਦਲਾਅ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਦੇਖੇ ਜਾ ਰਹੇ ਹਨ।
ਬੀਤੇ ਦਿਨ (ਬੁੱਧਵਾਰ) ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿਚ ਬੱਦਲਵਾਈ ਰਹੀ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐੱਸ. ਏ. ਐੱਸ. ਨਗਰ, ਸੰਗਰੂਰ, ਪਟਿਆਲਾ, ਮਾਨਸਾ ਅਤੇ ਬਠਿੰਡਾ ਵਿਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਘੱਟ ਜਾਵੇਗੀ ਤਾਪਮਾਨ
ਜਦੋਂ ਤੋਂ ਪੱਛਮੀ ਗੜਬੜੀ ਸਰਗਰਮ ਹੋਈ ਹੈ, ਉਦੋਂ ਪੰਜਾਬ ਵਿਚ ਤਾਪਮਾਨ ਵਿਚ ਗਿਰਾਵਟ ਜਾਰੀ ਹੈ। ਇਹ ਗਿਰਾਵਟ ਅੱਜ ਵੀ ਜਾਰੀ ਰਹਿਣ ਦੀ ਉਮੀਦ ਹੈ ਪਰ ਉਸ ਤੋਂ ਬਾਅਦ ਮੌਸਮ ਇਕ ਹਫ਼ਤੇ ਤੱਕ ਖੁਸ਼ਕ ਰਹੇਗਾ। ਇਸ ਸਮੇਂ ਦੌਰਾਨ ਤਾਪਮਾਨ ਵਿਚ ਥੋੜ੍ਹਾ ਜਿਹਾ ਵਾਧਾ ਹੋਵੇਗਾ।
ਪੰਜਾਬ ਦੇ ਜ਼ਿਲ੍ਹਿਆਂ ਵਿਚ ਮੌਸਮ
ਅੰਮ੍ਰਿਤਸਰ- ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।
ਜਲੰਧਰ- ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।
ਲੁਧਿਆਣਾ: ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਪਟਿਆਲਾ- ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।
ਮੋਹਾਲੀ- ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।