ਪੰਜਾਬ ਸਰਕਾਰ ਨੇ ਪੰਜਾਬ ਰਾਜ ਟਰਾਂਸਮਿਸਨ ਨਿਗਮ ਲਿਮਟਿਡ (ਟਰਾਂਸਕੋ) ਦੇ ਡਾਇਰੈਕਟਰ ਟੈਕਨੀਕਲ ਵਰਦੀਪ ਸਿੰਘ ਮੰਡੇਰ ਦੇ ਕਾਰਜਕਾਲ ਵਿਚ ਵਾਧਾ ਕਰ ਦਿੱਤਾ ਹੈ।
ਇਸ ਬਾਰੇ ਪੰਜਾਬ ਦੇ ਰਾਜਪਾਲ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਕਿਹਾ ਗਿਆ ਕਿ ਜਦੋਂ ਤੱਕ ਅਹੁਦੇ ’ਤੇ ਨਵੀਂ ਨਿਯੁਕਤੀ ਨਹੀਂ ਹੋ ਜਾਂਦੀ ਹੈ, ਵਰਦੀਪ ਸਿੰਘ ਮੰਡੇਰ ਇਸ ਅਹੁਦੇ ’ਤੇ ਬਣੇ ਰਹਿਣਗੇ। ਇਸ ਦਾ ਤਕਨੀਕੀ ਅਰਥ ਇਹ ਹੈ ਕਿ ਅਗਲੇ ਹੁਕਮਾਂ ਤੱਕ ਉਹ ਇਸ ਅਹੁਦੇ ’ਤੇ ਬਣੇ ਰਹਿਣਗੇ।