ਫਰਾਂਸ ਦੀ ਯਾਤਰਾ ਤੋਂ ਬਾਅਦ ਅਮਰੀਕਾ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਵਾਸ਼ਿੰਗਟਨ – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੀ ਆਪਣੀ 3 ਦਿਨਾਂ ਦੀ ਯਾਤਰਾ ਪੂਰੀ ਕਰਨ ਤੋਂ ਬਾਅਦ ਨੂੰ ਅਮਰੀਕਾ ਪਹੁੰਚੇ, ਜਿਥੇ ਉਹ ਡੋਨਾਲਡ ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਵਾਰ ਮਿਲਣ ਜਾ ਰਹੇ ਹਨ।

ਵਾਸ਼ਿੰਗਟਨ ਪਹੁੰਚਣ ਤੋਂ ਬਾਅਦ ਪੀ. ਐੱਮ. ਮੋਦੀ ਨੇ ਇੰਸਟਾਗ੍ਰਾਮ ‘ਤੇ ਟਵੀਟ ਕੀਤਾ ਅਤੇ ਲਿਖਿਆ ਕਿ ਉਹ ਕੁਝ ਸਮਾਂ ਪਹਿਲਾਂ ਹੀ ਵਾਸ਼ਿੰਗਟਨ ਡੀਸੀ ਪਹੁੰਚੇ ਹਨ। ਇਸ ਦੌਰਾਨ ਮੈਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਿਲਾਂਗਾ। ਮੈਂ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਕੰਮ ਕਰਾਂਗਾ। ਮੈਂ ਇਸ ਲਈ ਕਾਫ਼ੀ ਉਤਸ਼ਾਹਿਤ ਹਾਂ।
ਵਿਦੇਸ਼ ਮੰਤਰਾਲੇ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) ‘ਤੇ ਇਸ ਦੌਰੇ ਦਾ ਐਲਾਨ ਕੀਤਾ ਅਤੇ ਇਸ ਨੂੰ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਕਦਮ ਦੱਸਿਆ। ਮੰਤਰਾਲੇ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਮਰੀਕੀ ਕੈਬਨਿਟ ਦੇ ਮੈਂਬਰਾਂ ਅਤੇ ਪ੍ਰਮੁੱਖ ਉਦਯੋਗਪਤੀਆਂ ਨਾਲ ਵੀ ਮੁਲਾਕਾਤ ਕਰਨਗੇ।

ਤੁਹਾਨੂੰ ਦੱਸ ਦੇਈਏ ਕਿ ਜਦੋਂ ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਟਰੰਪ ਨੂੰ ਮਿਲਣਗੇ, ਤਾਂ ਉਹ ਨਵੇਂ ਅਮਰੀਕੀ ਰਾਸ਼ਟਰਪਤੀ ਨੂੰ ਮਿਲਣ ਵਾਲੇ ਤੀਜੇ ਵਿਸ਼ਵ ਨੇਤਾ ਹੋਣਗੇ। ਟਰੰਪ ਦੇ ਸਹੁੰ ਚੁੱਕਣ ਤੋਂ ਸਿਰਫ਼ ਇਕ ਮਹੀਨੇ ਦੇ ਅੰਦਰ ਭਾਰਤ-ਅਮਰੀਕਾ ਦੇ ਵੱਡੇ ਆਗੂਆਂ ਦੀ ਮੁਲਾਕਾਤ ਦੋਵਾਂ ਦੇਸ਼ਾਂ ਵਿਚਕਾਰ ਵਧਦੇ ਸਬੰਧਾਂ ਦੀ ਮਹੱਤਤਾ ਨੂੰ ਦਰਸਾਉਂਦੀ ਹੈ।

ਪ੍ਰਧਾਨ ਮੰਤਰੀ ਮੋਦੀ ਦੇ ਅਮਰੀਕਾ ਦੌਰੇ ਦੇ ਮੁੱਖ ਮੁੱਦੇ
ਇਹ ਦੌਰਾ ਨਾ ਸਿਰਫ਼ ਦੁਵੱਲੇ ਸਬੰਧਾਂ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਦਾ ਮੌਕਾ ਹੈ, ਸਗੋਂ ਅਮਰੀਕਾ ਦੇ ਘਰੇਲੂ ਏਜੰਡੇ ਅਤੇ ਵਿਸ਼ਵ ਵਪਾਰ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ ‘ਤੇ ਚਰਚਾ ਕਰਨ ਦਾ ਸੁਨਹਿਰੀ ਮੌਕਾ ਵੀ ਪ੍ਰਦਾਨ ਕਰੇਗਾ। ਇਸ ਫੇਰੀ ਦੌਰਾਨ ਦੋਵਾਂ ਆਗੂਆਂ ਵਿਚਕਾਰ ਵਿਚਾਰ-ਵਟਾਂਦਰਾ ਹੋਣ ਵਾਲੇ ਮੁੱਖ ਮੁੱਦੇ ਹੇਠ ਲਿਖੇ ਅਨੁਸਾਰ ਹਨ।

ਨਿੱਜੀ ਤਾਲਮੇਲ: ਮੋਦੀ-ਟਰੰਪ ਸਬੰਧ
ਇਮੀਗ੍ਰੇਸ਼ਨ ਅਤੇ ਦੇਸ਼ ਨਿਕਾਲਾ: ਇੱਕ ਸੰਵੇਦਨਸ਼ੀਲ ਮੁੱਦਾ
ਟੈਰਿਫ: ਇੱਕ ਵਿਵਾਦਪੂਰਨ ਮੁੱਦਾ
ਰੱਖਿਆ ਸਹਿਯੋਗ: ਇੱਕ ਵਿਕਸਤ ਹੋ ਰਹੀ ਭਾਈਵਾਲੀ
ਚੀਨ ਪ੍ਰਤੀ ਰਣਨੀਤਿਕ ਦ੍ਰਿਸ਼ਟੀਕੋਣ

Leave a Reply

Your email address will not be published. Required fields are marked *