ਬਾਬਾ ਬਕਾਲਾ ਸਾਹਿਬ -ਦੇਰ ਸ਼ਾਮ ਕਸਬਾ ਚੌਕ ਮਹਿਤਾ ਦੇ ਨੇੜੇ ਪਿੰਡ ਖੱਬੇਰਾਜਪੂਤਾਂ ਵਿਖੇ ਗੋਲੀਆਂ ਚੱਲਣ ਨਾਲ ਇਕ ਦੀ ਮੌਤ ਅਤੇ ਇਕ ਨੌਜਵਾਨ ਦੇ ਗੰਭੀਰ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਿੰਡ ਖੱਬੇ ਰਾਜਪੂਤਾਂ ਦੀ ਖੇਡ ਗਰਾਊਂਡ ’ਚ ਚੱਲ ਰਹੇ ਫੁੱਟਬਾਲ ਟੂਰਨਾਂਮੈਂਟ ਦੀ ਸਮਾਪਤੀ ਮੌਕੇ ਜੇਤੂ ਟੀਮਾਂ ਨੂੰ ਇਨਾਮ ਵੰਡੇ ਜਾਣ ਦੇ ਤੁਰੰਤ ਬਾਅਦ ਮੋਟਰਸਾਈਕਲ ’ਤੇ ਆਏ 2 ਨਕਾਬਪੋਸ਼ ਵਿਅਕਤੀ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ। ਇਸ ਦੌਰਾਨ ਫੁੱਟਬਾਲ ਖਿਡਾਰੀ ਗੁਰਸੇਵਕ ਸਿੰਘ ਸਾਬੂ ਪਿੰਡ ਨੰਗਲੀ ਕਲਾਂ ਉਮਰ ਕਰੀਬ 13 ਸਾਲ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ, ਜਦਕਿ ਦੂਸਰਾ ਨੌਜਵਾਨ ਗੁਰਪ੍ਰੀਤ ਸਿੰਘ ਦੇ ਗੋਲੀਆਂ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਸ ਮਾਮਲੇ ’ਚ ਐੱਸ. ਐੱਚ. ਓ. ਸ਼ਮਸ਼ੇਰ ਸਿੰਘ ਨੇ ਆਖਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
