ਰੈਸਟੋਰੈਂਟ ਦਾ ਸਾਰਾ ਫਰਨੀਚਰ ਸੜ ਕੇ ਸੁਆਹ ਹੋਇਆ
ਬਠਿੰਡਾ ਵਿਚ ਭੁੱਚੋ-ਬਠਿੰਡਾ ਨੈਸ਼ਨਲ ਹਾਈਵੇਅ ‘ਤੇ ਆਦੇਸ਼ ਹਸਪਤਾਲ ਦੇ ਸਾਹਮਣੇ ਸਥਿਤ ਇਕ ਦੋ ਮੰਜ਼ਿਲਾ ਰੈਸਟੋਰੈਂਟ ਵਿਚ ਅਚਾਨਕ ਭਿਆਨਕ ਅੱਗਣ ਕਾਰਨ ਸਾਰਾ ਫਰਨੀਚਰ ਸੜ ਕੇ ਸੁਆਹ ਹੋ ਗਿਆ।
ਪੀੜਤ ਵਿਪਨ ਬਾਂਸਲ ਨੇ ਦੱਸਿਆ ਕਿ ਇਸ ਅੱਗ ਕਾਰਨ ਰੈਸਟੋਰੈਂਟ ਦਾ ਫਰਨੀਚਰ ਅਤੇ ਇਮਾਰਤ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ, ਜਿਸ ਕਾਰਨ ਇਕ ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਸਾਢੇ 6 ਵਜੇ ਦੇ ਕਰੀਬ ਰੈਸਟੋਰੈਂਟ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ ਅਤੇ ਰੈਸਟੋਰੈਂਟ ਵਿੱਚ ਸਿਲੰਡਰ ਫਟਣ ਕਾਰਨ ਧਮਾਕਾ ਹੋਣ ਮਗਰੋਂ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ।
ਉਨ੍ਹਾਂ ਦੱਸਿਆ ਕਿ ਭੁੱਚੋ ਮੰਡੀ ਸਮੇਤ ਵੱਖ-ਵੱਖ ਇਲਾਕਿਆਂ ਤੋਂ ਆ ਰਹੀਆਂ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ, ਖੁਸ਼ਕਿਸਮਤੀ ਨਾਲ ਇਸ ਘਟਨਾ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਤੁਹਾਨੂੰ ਦੱਸ ਦੇਈਏ ਕਿ ਇਸ ਅੱਗ ਨੇ ਰੈਸਟੋਰੈਂਟ ਦੀ ਦੂਜੀ ਇਮਾਰਤ ਦੇ ਨਾਲ-ਨਾਲ ਇਕ ਹੋਰ ਬੰਦ ਇਮਾਰਤ ਅਤੇ ਇਕ ਸੈਲੂਨ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।