ਮਾਨਸਾ :-ਬਾਰ ਐਸੋਸੀਏਸ਼ਨ ਦੀਆਂ ਚੋਣਾਂ ਦੇ ਚੱਲਦੇ ਸਿੱਧੂ ਮੂਸੇਵਾਲਾ ਕੇਸ ਦੀ ਸੁਣਵਾਈ ਨਹੀਂ ਹੋ ਸਕੀ। ਜਿਸ ਦੀ ਅਦਾਲਤ ਵੱਲੋਂ ਅਗਲੀ ਪੇਸ਼ੀ 21 ਮਾਰਚ ਨੂੰ ਨਿਰਧਾਰਿਤ ਕੀਤੀ ਹੈ। ਦੱਸਣਯੋਗ ਹੈ ਕਿ ਅੱਜ ਅਦਾਲਤ ’ਚ ਸਿੱਧੂ ਦੇ ਪਿਤਾ ਬਲਕੌਰ ਸਿੰਘ ਦੀ ਗਵਾਹੀ ਹੋਣੀ ਸੀ।
ਕੇਸ ਦੇ ਵਕੀਲ ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਮਾਨਸਾ ’ਚ ਵੀ ਬਾਰ ਐਸੋਸੀਏਸ਼ਨ ਦੀ ਚੋਣ ਚੱਲ ਰਹੀ ਹੈ। ਇਸ ਕਾਰਨ ਕੋਰਟ ਨੇ ਅਗਲੀ ਸੁਣਵਾਈ ਦੀ ਤਰੀਕ 21 ਮਾਰਚ 2025 ਤੈਅ ਕੀਤੀ ਹੈ।
ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਦੋ ਵਾਰ ਬਲਕੌਰ ਸਿੰਘ ਕੋਰਟ ਵਿਚ ਪੇਸ਼ ਨਹੀਂ ਹੋਏ ਸਨ। ਇਸ ਕਾਰਨ ਕੋਰਟ ਨੇ ਉਨ੍ਹਾਂ ਨੂੰ ਅੱਜ ਪੇਸ਼ ਹੋਣ ਦਾ ਹੁਕਮ ਦਿੱਤਾ ਸੀ ਪਰ ਬਾਰ ਐਸੋਸੀਏਸ਼ਨ ਦੀ ਚੋਣ ਦੇ ਚੱਲਦੇ ਕੋਰਟ ਨੇ ਨਵੀਂ ਤਰੀਕ ਜਾਰੀ ਕਰ ਦਿੱਤੀ ਹੈ।
