ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਐਕਟਰ ਸੁਨੀਲ ਸ਼ੈਟੀ ਪਤਨੀ ਮਾਨਾ ਸ਼ੈਟੀ ਸਮੇਤ ਨਤਮਸਤਕ ਹੋਏ।
ਮੱਥਾ ਟੇਕਣ ਉਪਰੰਤ ਸੁਨੀਲ ਸ਼ੈਟੀ ਨੇ ਕਿਹਾ ਕਿ ਉਹ ਹਰ ਸਾਲ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਆਉਂਦੇ ਹਨ ਪਰ ਇਸ ਵਾਰ ਵਾਹਿਗੁਰੂ ਦੀ ਕਿਰਪਾ ਨਾਲ ਉਹ ਨਵੇਂ ਸਾਲ ’ਤੇ ਇਸ ਰੂਹਾਨੀਅਤ ਦੇ ਕੇਂਦਰ ਵਿਖੇ ਦਰਸ਼ਨ ਕਰਨ ਆਏ ਹਨ।
