ਲੰਮੇ ਸਮੇਂ ਤੋਂ ਬਿੱਲ ਨਾ ਭਰਨ ਵਾਲੇ ਘਰਾਂ ਦੇ ਕੱਟੇ ਬਿਜਲੀ ਕੁਨੈਕਸ਼ਨ
ਗੁਰਦਾਸਪੁਰ :- ਪਿਛਲੇਂ ਲੰਮੇ ਸਮੇਂ ਤੋਂ ਬਿਜਲੀ ਨਾ ਭਰਨ ਵਾਲੇ ਲੋਕਾਂ ਦੇ ਖਿਲਾਫ ਅੱਜ ਬਿਜਲੀ ਵਿਭਾਗ ਗੁਰਦਾਸਪੁਰ ਵੱਲੋਂ ਵੱਡੀ ਕਾਰਵਾਈ ਕਰਦਿਆ 5 ਤੋਂ ਵੱਧ ਲੋਕਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ।
ਇਸ ਸਬੰਧੀ ਗੱਲਬਾਤ ਕਰਦਿਆ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਗੁਰਦਾਸਪੁਰ ਦੇ ਕਾਦਰੀ ਮੁਹੱਲੇ ਦੇ ਵਿਚ ਲੋਕਾਂ ਨੇ ਸਾਲ 2020 ਤੋਂ ਲੈਕੇ ਹੁਣ ਤੱਕ ਬਿਜਲੀ ਦੇ ਬਿੱਲ ਨਹੀਂ ਭਰੇ, ਜਿਸ ਕਾਰਨ ਕਈ ਲੋਕਾਂ ਦਾ ਬਿਜਲੀ ਬਿੱਲ ਬਕਾਇਆ 50 ਹਜ਼ਾਰ ਅਤੇ ਕਈ ਲੋਕਾਂ ਦੇ 90ਹਜ਼ਾਰ ਤੋਂ ਉਪਰ ਪੈਂਡਿੰਗ ਪਏ ਹਨ। ਕਈ ਵਾਰ ਇਨ੍ਹਾਂ ਲੋਕਾਂ ਨੂੰ ਆਪਣੇ ਘਰਾਂ ਦੇ ਬਿਜਲੀ ਬਿੱਲ ਭਰਨ ਲਈ ਕਿਹਾ ਗਿਆ ਸੀ ਪਰ ਇਨ੍ਹਾਂ ਲੋਕਾਂ ’ਤੇ ਕੋਈ ਅਸਰ ਨਹੀਂ ਹੋਇਆ, ਜਿਸ ਤੋਂ ਬਾਅਦ ਅੱਜ ਉੱਚ ਅਧਿਕਾਰੀਆਂ ਦੇ ਆਦੇਸ਼ ਅਨੁਸਾਰ 5 ਤੋਂ ਵੱਧ ਲੋਕਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਿਜਲੀ ਦੇ ਬਿਲ ਜ਼ਰੂਰ ਭਰਨ, ਨਹੀਂ ਤਾਂ ਉਨਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਜਾਣਗੇ।
