ਬੱਸ ਨੇ ਭੀੜ ਨੂੰ ਕੁਚਲਿਆ, 4 ਦੀ ਮੌਤ, 25 ਜ਼ਖਮੀ

ਨਸ਼ੇ ਸੀ ਡਰਾਈਵਰ, ਪੁਲਸ ਨੇ ਲਿਆ ਹਿਰਾਸਤ

ਮੁੰਬਈ, 10 ਦਸੰਬਰ, ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਦੇ ਕੁਰਲਾ ਇਲਾਕੇ ਵਿਚ ਇੱਕ ਬੱਸ ਨੇ ਕਈ ਦਰਜਨਾ ਲੋਕਾਂ ਨੂੰ ਕੁਚਲ ਦਿੱਤਾ ਹੈ। ਇਸ ਘਟਨਾ ਨਾਲ ਕੁਰਲਾ ਇਲਾਕੇ ‘ਚ ਸਨਸਨੀ ਫੈਲ ਗਈ।  ਇਸ ਹਾਦਸੇ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਕਰੀਬ 25 ਜ਼ਖਮੀ ਹਨ। ਦੱਸਿਆ ਜਾ ਰਿਹਾ ਹੈ ਕਿ ਬੱਸ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ, ਜਿਸ ਕਾਰਨ ਉਹ ਬੱਸ ਨੂੰ ਲੈ ਕੇ ਕੁਰਲਾ ਦੇ ਇੱਕ ਬਾਜ਼ਾਰ ਵਿੱਚ ਦਾਖਲ ਹੋਇਆ ਅਤੇ ਬੱਸ ਨੂੰ ਭੀੜ ਵਿੱਚ ਭਜਾ ਦਿੱਤਾ।

ਜਾਣਕਾਰੀ ਅਨੁਸਾਰ ਸੋਮਵਾਰ ਰਾਤ ਨੂੰ ਭਾਰਦਵ ਬੈਸਟ ਬੱਸ ਕੁਰਲਾ ਇਲਾਕੇ ਦੇ ਇਕ ਬਾਜ਼ਾਰ ਵਿੱਚ ਅਚਾਨਕ ਦਾਖਲ ਹੋ ਗਈ। ਬੱਸ ਨੂੰ ਤੇਜ਼ੀ ਨਾਲ ਬਾਜ਼ਾਰ ‘ਚ ਆਉਂਦਾ ਦੇਖ ਲੋਕਾਂ ‘ਚ ਹਾਹਾਕਾਰ ਮੱਚ ਗਈ। ਬੱਸ ਨੇ ਕੁਝ ਲੋਕਾਂ ਨੂੰ ਕੁਚਲ ਦਿੱਤਾ। ਕਈ ਵਾਹਨ ਵੀ ਆਪਸ ਵਿੱਚ ਟਕਰਾ ਗਏ, ਜਿਸ ਕਾਰਨ ਲੋਕ ਬੱਸ ਦੀ ਲਪੇਟ ਵਿੱਚ ਆ ਗਏ। ਘਟਨਾ ਤੋਂ ਬਾਅਦ ਮੌਕੇ ‘ਤੇ ਭਾਰੀ ਭੀੜ ਇਕੱਠੀ ਹੋ ਗਈ।

ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਭੀੜ ਨੂੰ ਇੱਕ ਪਾਸੇ ਕੀਤਾ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਸਥਾਨਕ ਲੋਕਾਂ ਮੁਤਾਬਕ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬੈਸਟ ਬੱਸ ਦੇ ਡਰਾਈਵਰ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਡਰਾਈਵਰ ਦੇ ਖਿਲਾਫ ਇਰਾਦਾ ਕਤਲ ਸਮੇਤ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਬ੍ਰੇਕ ਫੇਲ ਹੋਣ ਕਾਰਨ ਵਾਪਰਿਆ ਹਾਦਸਾ- ਪੁਲਿਸ

ਮੁੰਬਈ ਪੁਲਿਸ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਇਹ ਹਾਦਸਾ ਬੱਸ ਦੀ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ ਹੈ। ਮਾਹਿਰ ਤੋਂ ਬੱਸ ਦੀ ਮੇਨਟੇਨੈਂਸ ਰਿਪੋਰਟ ਲਈ ਜਾਵੇਗੀ। ਲੋਕਾਂ ਦੀ ਭੀੜ ਨੂੰ ਦੇਖਦੇ ਹੋਏ ਮੁੰਬਈ ਪੁਲਿਸ ਨੇ ਵੱਡੀ ਗਿਣਤੀ ‘ਚ ਅਧਿਕਾਰੀ ਤੇ ਜਵਾਨ ਤਾਇਨਾਤ ਕੀਤੇ ਹਨ। ਡੀਸੀਪੀ ਖੁਦ ਮੌਕੇ ‘ਤੇ ਮੌਜੂਦ ਹਨ।

Leave a Reply

Your email address will not be published. Required fields are marked *