ਆਮ ਆਦਮੀ ਪਾਰਟੀ ਦੀ ਅਸਲੀ ਰਸਮ ਨਿਭਾਈ
ਲੁਧਿਆਣਾ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਅੰਤਿਮ ਸੰਸਕਾਰ ’ਤੇ ਪੁੱਜ ਕੇ ਆਮ ਆਦਮੀ ਪਾਰਟੀ ਦੀ ਅਸਲੀ ਰਸਮ ਨਿਭਾਈ ਗਈ।
ਧਿਆਨਦੇਣਯੋਗ ਹੈ ਕਿ ਪੰਜਾਬ ਦੀ ਰਾਜਨੀਤੀ ’ਚ ਅੱਜ ਤੱਕ ਕਦੇ ਵੀ ਕਿਸੇ ਮੁੱਖ ਮੰਤਰੀ ਵੱਲੋਂ ਕਿਸੇ ਵਿਧਾਇਕ ਦੇ ਅੰਤਿਮ ਸੰਸਕਾਰ ’ਚ ਪੁੱਜ ਕੇ ਆਪਣੇ ਪਾਰਟੀ ਦੇ ਅਨੁਸ਼ਾਸਨ ਨੂੰ ਪੂਰਾ ਨਹੀਂ ਕੀਤਾ ਗਿਆ ਪਰ ਪਹਿਲੀ ਵਾਰ ਕਿਸੇ ਵਿਧਾਇਕ ਦੇ ਅੰਤਿਮ ਸੰਸਕਾਰ ’ਚ ਪੰਜਾਬ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਪ੍ਰਧਾਨ ਸਮੇਤ ਕੈਬਨਿਟ ਮੰਤਰੀ ਵੱਲੋਂ ਪਰਿਵਾਰ ਦੇ ਨਾਲ ਗਹਿਰਾ ਦੁੱਖ ਪ੍ਰਗਟ ਕਰਨ ਦੀ ਇਹ ਪਹਿਲੀ ਪ੍ਰਤੀਕਿਰਿਆ ਪੰਜਾਬ ’ਚ ਦੇਖਣ ਨੂੰ ਮਿਲੀ ਹੈ।
ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਬੱਸੀ ਦਾ ਬੀਤੀ ਰਾਤ ਅਚਾਨਕ ਆਪਣੀ ਲਾਇਸੈਂਸੀ ਰਿਵਾਲਵਰ ਤੋਂ ਗੋਲੀ ਚੱਲਣ ਕਾਰਨ ਦਿਹਾਂਤ ਹੋ ਗਿਆ। ਇਸ ਤੋਂ ਬਾਅਦ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਵੱਲੋਂ ਗੁਰਪ੍ਰੀਤ ਸਿੰਘ ਗੋਗੀ ਬੱਸੀ ਦੇ ਦਿਹਾਂਤ ਤੋਂ ਬਾਅਦ ਮਹਾਨਗਰ ’ਚ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ ਕੀਤਾ ਗਿਆ।
ਅੱਜ ਵਿਧਾਇਕ ਗੁਰਪ੍ਰੀਤ ਗੋਗੀ ਦੇ ਅੰਤਿਮ ਸੰਸਕਾਰ ’ਤੇ ਆਮ ਆਦਮੀ ਪਾਰਟੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਹਰ ਵਾਲੰਟੀਅਰ ਦੇ ਦੁੱਖ-ਸੁੱਖ ’ਚ ਉਨ੍ਹਾਂ ਨਾਲ ਖੜ੍ਹੀ ਹੈ।