ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ 36 ਪ੍ਰਿੰਸੀਪਲਾਂ ਨੂੰ ਭੇਜਿਆ ਗਿਆ ਸਿੰਗਾਪੁਰ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਸਕੂਲ ਪ੍ਰਿੰਸੀਪਲਾਂ ਦੇ 7ਵੇਂ ਬੈਚ ਨੂੰ ਸਿੰਗਾਪੁਰ ਲਈ ਰਵਾਨਾ ਕਰ ਦਿੱਤਾ ਹੈ। 7ਵੇਂ ਬੈਚ ਦੇ 36 ਪ੍ਰਿੰਸੀਪਲਾਂ ਨੂੰ ਸਰਕਾਰ ਵੱਲੋਂ ਸਿੰਗਾਪੁਰ ਭੇਜਿਆ ਗਿਆ ਅਤੇ ਇਹ ਬੈਚ 9-15 ਮਾਰਚ 2025 ਦੇ ਵਿਚਕਾਰ ਸਿੰਗਾਪੁਰ ਰਹੇਗਾ।
ਹੁਣ ਤੱਕ ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਲਈ 6 ਬੈਚਾਂ ਵਿਚ 198 ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਨੂੰ ਸਿੰਗਾਪੁਰ ਭੇਜਿਆ ਜਾ ਚੁੱਕਾ ਹੈ। 152 ਹੈੱਡਮਾਸਟਰਾਂ ਨੂੰ 3 ਬੈਚਾਂ ਵਿੱਚ IIM ਅਹਿਮਦਾਬਾਦ ਵਿਖੇ ਸਿਖਲਾਈ ਲਈ ਭੇਜਿਆ ਗਿਆ ਕਿਉਂਕਿ ਮਾਨ ਸਰਕਾਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦਾ ਟੀਚਾ ਰੱਖਦੀ ਹੈ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਸਕੂਲਾਂ ਦੇ ਅਧਿਆਪਕਾਂ, ਹੈਡਮਾਸਟਰ ਅਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿੱਚੋਂ ਸਿਖਲਾਈ ਦਿਵਾ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇਸ ਬੈਂਚ ਦੇ 36 ਅਧਿਆਪਕਾਂ ਨੂੰ ਭੇਜਿਆ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਬੱਚਿਆਂ ਨੂੰ ਨਵੀਆਂ ਤਕਨੀਕਾਂ ਨਾਲ ਪੜਾਉਣਗੇ। ਉਨ੍ਹਾਂ ਨੇ ਕਿਹਾ ਹੈਕਿ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀ ਲਿਆਉਣ ਇਹ ਕਦਮ ਚੁੱਕੇ ਗਏ ਹਨ।

