67ਵੀਂ ਕੌਮੀ ਸ਼ੂਟਿੰਗ ਚੈਂਪੀਅਨਸ਼ਿਪ ’ਚ ਜਿੱਤਿਆ ਸੋਨ ਤਗਮਾ
ਸੰਗਰੂਰ :- ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਤਾਇਨਾਤ ਡੀ. ਐੱਸ. ਪੀ. ਪ੍ਰਿਥਵੀ ਸਿੰਘ ਚਹਿਲ ਨੂੰ ਖੇਡ ਖੇਤਰ ਵਿਚ ਅਹਿਮ ਪ੍ਰਾਪਤੀਆਂ ਦਰਜ ਕਰਨ ਲਈ ਸਨਮਾਨਿਤ ਕੀਤਾ ਗਿਆ। ਦਿੜ੍ਹਬਾ ਦੇ ਸਬ-ਡਵੀਜ਼ਨਲ ਕੰਪਲੈਕਸ ਵਿਖੇ ਡੀ. ਐੱਸ. ਪੀ. ਪ੍ਰਿਥਵੀ ਸਿੰਘ ਚਹਿਲ ਨੂੰ ਮੁਬਾਰਕਬਾਦ ਭੇਟ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਦਿਨੀਂ ਨਵੀਂ ਦਿੱਲੀ ਦੇ ਡਾ. ਕਰਨੀ ਸਿੰਘ ਸ਼ੂਟਿੰਗ ਰੇਂਜ ਵਿਖੇ ਹੋਈ 67ਵੀ ਕੌਮੀ ਸ਼ੂਟਿੰਗ ਚੈਂਪੀਅਨਸ਼ਿਪ ਦੇ ਡਬਲ ਟ੍ਰੈਪ (ਸ਼ੋਟ ਗੰਨ) ਈਵੈਂਟ ’ਚ ਤਿੰਨ ਖਿਡਾਰੀਆਂ ਉੱਤੇ ਅਧਾਰਤ ਟੀਮ ਵੱਲੋਂ ਸੋਨ ਤਗਮਾ ਹਾਸਿਲ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹਨਾਂ ਖਿਡਾਰੀਆਂ ਵਿੱਚ ਡੀ.ਐਸ.ਪੀ ਪ੍ਰਿਥਵੀ ਸਿੰਘ ਚਹਿਲ ਵੀ ਸ਼ਾਮਿਲ ਹਨ, ਜੋ ਕਿ ਇਲਾਕੇ ਲਈ ਮਾਣ ਵਾਲੀ ਗੱਲ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਮੰਤਰੀ ਦੇ ਓ. ਐੱਸ. ਡੀ. ਤਪਿੰਦਰ ਸਿੰਘ ਸੋਹੀ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਐੱਸ. ਡੀ. ਐੱਮ. ਰਾਜੇਸ਼ ਸ਼ਰਮਾ, ਨਗਰ ਪੰਚਾਇਤ ਦੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ ਨੇ ਵੀ ਡੀ. ਐੱਸ. ਪੀ. ਪ੍ਰਿਥਵੀ ਸਿੰਘ ਚਹਿਲ ਨੂੰ ਮੁਬਾਰਕਬਾਦ ਦਿੱਤੀ।
