2 ਨਸ਼ਾ ਸਮੱਗਲਰਾਂ ਦੀਆਂ ਬਣਾਈਆਂ ਨਾਜਾਇਜ਼ ਜਾਇਦਾਦਾਂ ਢਾਹੀਆਂ
ਕਪੂਰਥਲਾ -: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੂਰੇ ਸੂਬੇ ’ਚ ਨਸ਼ਾ ਸਮੱਗਲਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਦੇ ਚਲਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਾ ਸਮੱਗਲਰਾਂ ਦੀਆਂ ਬਣਾਈਆਂ ਨਾਜਾਇਜ਼ ਜਾਇਦਾਦਾਂ ਢਾਹੀਆਂ ਗਈਆਂ ਹਨ। ਅਜਿਹਾ ਕਾਰਵਾਈ ਹੀ ਕਪੂਰਥਲਾ ’ਚ ਦੇਖਣ ਨੂੰ ਮਿਲੀ ਹੈ।
ਅੱਜ ਕਪੂਰਥਲਾ ਦੇ ਪਿੰਡ ਬੂਟ ਵਿਖੇ ਕਪੂਰਥਲਾ ਪੰਚਾਇਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਪ੍ਰਸ਼ਾਸਨ ਵੱਲੋਂ ਮੌਕੇ ’ਤੇ ਪਹੁੰਚ ਕੇ ਨਸ਼ਾ ਸਮੱਗਲਰਾਂ ਦੀਆਂ ਨਾਜਾਇਜ਼ ਜਾਇਦਾਦਾਂ ’ਤੇ ਪੀਲਾ ਪੰਜਾ ਚਲਾਉਂਦਿਆਂ ਸਖ਼ਤ ਕਾਰਵਾਈ ਕੀਤੀ ਗਈ।
ਇਸ ਦੌਰਾਨ ਬੀ. ਡੀ. ਪੀ. ਓ. ਕਪੂਰਥਲਾ ਦੇ ਹੁਕਮਾਂ ਅਨੁਸਾਰ ਇਸ ਕਾਰਵਾਈ ਨੂੰ ਅੰਜਾਮ ਦਿਤਾ ਗਿਆ ਹੈ ਤੇ ਇਸ ਕਾਰਵਾਈ ਵਿਚ ਸਹਿਯੋਗ ਲਈ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੁਰਾ ਤੇ ਪੂਰੀ ਪੁਲਿਸ ਪ੍ਰਸ਼ਾਸਨ ਦੀ ਟੀਮ ਮੌਕੇ ’ਤੇ ਮੌਜੂਦ ਗਈ।
ਫ਼ਿਲਹਾਲ ਹੁਣ ਤਕ ਦੋ ਨਸ਼ਾ ਸਮੱਗਲਰਾਂ ਦੀਆਂ ਨਾਜਾਇਜ਼ ਜਾਇਦਾਦਾਂ ’ਤੇ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਦੀ ਕਾਰਵਾਈ ਅਜੇ ਜਾਰੀ ਹੈ।

