ਸੂਬੇ ਭਰ ਵਿਚ ਕਰੀਬ 750 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ
12000 ਤੋਂ ਵੱਧ ਅਧਿਕਾਰੀ ਅਤੇ ਜਵਾਨ ਨੇ ਕੀਤੀ ਚੈਕਿੰਗ
ਚੰਡੀਗੜ੍ਹ : ਯੁੱਧ ਨਸ਼ੇ ਵਿਰੁੱਧ ਮੁਹਿੰਮ ਦੇ ਚੱਲਦੇ ਪੰਜਾਬ ਪੁਲਸ ਨੇ ਕਈ ਜ਼ਿਲ੍ਹਿਆਂ ਵਿਚ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਵਿਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਅੱਜ ਵੱਡੇ ਪੱਧਰ ‘ਤੇ ਪੁਲਸ ਨੂੰ ਜ਼ਮੀਨੀ ਪੱਧਰ ‘ਤੇ ਉਤਾਰਿਆ ਗਿਆ ਹੈ, ਜਿਸ ਦੇ ਚੱਲਦੇ ਅੱਜ ਪੰਜਾਬ ਦੇ ਲਗਭਗ 750 ਟਿਕਾਣਿਆਂ ‘ਤੇ ਪੰਜਾਬ ਪੁਲਸ ਦੀ ਕਾਰਵਾਈ ਜਾਰੀ ਹੈ। ਨਸ਼ੇ ਖ਼ਿਲਾਫ਼ ਪੰਜਾਬ ਵਿਚ ਅੱਜ ਪੁਲਸ ਦੇ 12000 ਤੋਂ ਵੱਧ ਅਧਿਕਾਰੀ ਅਤੇ ਜਵਾਨ ਮੈਦਾਨ ਵਿਚ ਉਤਰੇ ਹਨ।
ਸੂਬੇ ਭਰ ਵਿਚ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਬਠਿੰਡਾ ਅਤੇ ਪਟਿਆਲਾ ਤੋਂ ਬਾਅਦ ਹੁਣ ਜਲੰਧਰ ਵਿਚ ਵੀ ਪੁਲਸ ਨੇ ਕਈ ਥਾਈਂ ਰੇਡ ਕੀਤੀ ਹੈ। ਇਸ ਤੋਂ ਇਲਾਵਾ ਲੁਧਿਆਣਾ, ਤਰਨਤਾਰਨ, ਫਿਰੋਜ਼ਪੁਰ ਦੇ ਕਈ ਇਲਾਕਿਆਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਪੁਲਸ ਵਲੋਂ ਅੱਜ ਜੰਗੀ ਪੱਧਰ ‘ਤੇ ਸੂਬੇ ਵਿਚ ਕਾਰਵਾਈ ਵਿੱਢੀ ਗਈ ਹੈ। ਇਹ ਵੀ ਸੂਚਨਾ ਮਿਲੀ ਹੈ ਕਿ ਪੰਜਾਬ ਦੇ ਕਈ ਵੱਡੇ ਸ਼ਹਿਰਾਂ ਵਿਚ ਡਰੱਗ ਪੈਡਲਰਸ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
