ਬਾਦਲ ਪਿੰਡ ਘਨੁੰਡ਼ਕੀ ਵਿਖੇ ਗੁਰਸ਼ਬਦ ਪ੍ਰਕਾਸ਼ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ
ਨਾਭਾ:- ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਨਾਭਾ ਦੇ ਪਿੰਡ ਘਨੁੰਡ਼ਕੀ ਵਿਖੇ ਗੁਰਸ਼ਬਦ ਪ੍ਰਕਾਸ਼ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿਥੇ ਸੁਖਬੀਰ ਸਿੰਘ ਬਾਦਲ ਨੂੰ ਸਿਰਪਾਓ ਸਾਹਿਬ ਭੇਟ ਕੀਤਾ ਗਿਆ। ਇਸ ਮੌਕੇ ਪਾਰਟੀ ਵਰਕਰਾਂ ਵੱਲੋਂ ਬਾਦਲ ਦਾ ਭਰਵਾ ਸਵਾਗਤ ਕੀਤਾ ਗਿਆ। ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰਾ ਦੇ ਮੁਖੀ ਬਾਬਾ ਸੁਰਜੀਤ ਸਿੰਘ ਘਨੁੰਡ਼ਕੀ ਵਾਲਿਆਂ ਨਾਲ ਮੁਲਾਕਾਤ ਵੀ ਕੀਤੀ।
ਇਸ ਦੌਰਾਨ ਸੁਖਬੀਰ ਬਾਦਲ ਵੱਲੋਂ ਵਕਫ ਬੋਰਡ ਬਿੱਲ ਸਬੰਧੀ ਵੱਡਾ ਬਿਆਨ ਦਿੰਦਿਆਂ ਕਿਹਾ ਗਿਆ ਕਿ ਕੇਂਦਰ ਸਰਕਾਰ ਨੂੰ ਧਰਮ ਵਿਚ ਦਖਲ ਅੰਦਾਜ਼ੀ ਨਹੀਂ ਕਰਨੀ ਚਾਹੀਦੀ, ਜੋ ਸਰਕਾਰ ਕਰ ਰਹੀ ਹੈ ਉਹ ਬਿਲਕੁਲ ਗਲਤ ਹੈ। ਡਰੱਗ ਕੇਸ ਵਿਚ ਸਿੱਟ ਵੱਲੋਂ ਬਿਕਰਮ ਮਜੀਠੀਆ ਖਿਲਾਫ ਸਰਚ ਵਾਰੰਟ ਦੀ ਮੰਗ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਪੰਜਾਬ ਸਰਕਾਰ ਦੀ ਧੱਕੇਸ਼ਾਹੀ ਤੋਂ ਅਕਾਲੀ ਦਲ ਡਰਨ ਵਾਲਾ ਨਹੀਂ ਅਤੇ ਪੰਜਾਬ ਸਰਕਾਰ ਜੋ ਮਰਜ਼ੀ ਕਰ ਲਵੇ ਪਰ ਇਨ੍ਹਾਂ ਦਾ ਹੁਣ ਸਾਲ ਕੁ ਹੀ ਬਾਕੀ ਰਹਿ ਗਿਆ ਹੈ। ਬਾਦਲ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਦਾ ਅਸਲ ਮੁੱਖ ਮੰਤਰੀ ਬਣ ਚੁੱਕਿਆ ਹੈ।
ਪੱਤਰਕਾਰਾਂ ਵਲੋਂ ਜਦੋਂ ਗੁਰਦੁਆਰਾ ਦੇ ਮੁਖੀ ਬਾਬਾ ਸੁਰਜੀਤ ਸਿੰਘ ਘਨੁੰਡ਼ਕੀ ਵਾਲਿਆਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਫੇਰੀ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸਾਡੇ ਨਾਲ ਸੁਖਬੀਰ ਸਿੰਘ ਬਾਦਲ ਦੇ ਪਰਿਵਾਰਕ ਸਬੰਧ ਹਨ। ਇਸ ਮੌਕੇ ਪਰਮਬੰਸ ਸਿੰਘ ਬੰਟੀ ਰੁਮਾਣਾ, ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਅਬਜਿੰਦਰ ਸਿੰਘ ਜੋਗੀ ਨਾਨੋਕੀ, ਜਥੇਦਾਰ ਬਲਤੇਜ ਸਿੰਘ ਖੋਖ, ਗੁਰਸੇਵਕ ਸਿੰਘ ਗੋਲੂ, ਜੱਸਾ ਖੋਖ, ਮੋਹਣ ਸਿੰਘ ਰਾਮਗਡ਼੍ਹ, ਅੰਮ੍ਰਿਤਪਾਲ ਸਿੰਘ ਚੌਹਾਨ, ਜਗਜੀਤ ਸਿੰਘ ਖੋਖ ਆਦਿ ਮੌਜੂਦ ਸਨ।
ਫੋਟੋ 3 ਪੀਏਟੀ 59, 59ਏ
ਗੱਲਬਾਤ ਦੌਰਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ। (ਖੁਰਾਣਾ)
