ਸਰਸ ਮੇਲਾ : ਗਾਇਕ ਸਰਦਾਰ ਅਲੀ ਨੇ ਆਪਣੀ ਗਾਇਕੀ ਦੀ ਵਿਲੱਖਣ ਪੇਸ਼ਕਾਰੀ ਦਿੱਤੀ

ਲੋਕ ਗਾਇਕ ਰਣਜੀਤ ਬਾਵਾ ਦੀ ਪੇਸ਼ਕਾਰੀ ਮੌਕੇ 21 ਨੂੰ ਦੁਪਹਿਰ 3 ਵਜੇ ਤੋਂ ਟਿਕਟ 100 ਰੁਪਏ ਦੀ ਹੋਵੇਗੀ

ਪਟਿਆਲਾ ਹੈਰੀਟੇਜ ਮੇਲੇ ਤਹਿਤ ਸ਼ੀਸ਼ ਮਹਿਲ ਵਿਖੇ ਲਾਏ ਜਾ ਰਹੇ ਸਰਸ ਮੇਲੇ ’ਚ ਪ੍ਰਸਿੱਧ ਅਦਾਕਾਰ ਤੇ ਲੋਕ ਗਾਇਕ ਰਣਜੀਤ ਬਾਵਾ ਵੱਲੋਂ 21 ਫਰਵਰੀ ਨੂੰ ਆਪਣੀ ਗਾਇਕੀ ਦੀ ਪੇਸ਼ਕਾਰੀ ਦਿੱਤੀ ਜਾਵੇਗੀ। ਇਸ ਦਿਨ ਬਾਅਦ ਦੁਪਹਿਰ 3 ਵਜੇ ਤੋਂ ਬਾਅਦ ਟਿਕਟ 100 ਰੁਪਏ ਦੀ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਸਰਸ ਮੇਲੇ ਨੂੰ ਪਟਿਆਲਾ ਜ਼ਿਲਾ ਨਿਵਾਸੀਆਂ ਸਮੇਤ ਪੰਜਾਬ ਤੇ ਹਰਿਆਣਾ ਦੇ ਵਸਨੀਕ ਭਰਵਾਂ ਹੁੰਗਾਰਾ ਦੇ ਰਹੇ ਹਨ।

ਮੇਲੇ ਦੇ ਨੋਡਲ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਹੋਰ ਕਿਹਾ ਕਿ 14 ਫਰਵਰੀ ਤੋਂ ਸ਼ੀਸ਼ ਮਹਿਲ ਵਿਖੇ ਚੱਲ ਰਹੇ ਸਰਸ ਮੇਲੇ ’ਚ ਰੋਜ਼ਾਨਾ ਸਵੇਰੇ ਤੋਂ ਹੀ ਵੱਖ-ਵੱਖ ਰਾਜਾਂ ਦੇ ਲੋਕ ਨਾਚਾਂ ਤੇ ਲੋਕ ਕਲਾਵਾਂ ਦੇ ਕਲਾਕਾਰ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ। ਬੀਤੀ ਸ਼ਾਮ ਪ੍ਰਸਿੱਧ ਕਵਾਲ ਤੇ ਪਟਿਆਲਾ ਘਰਾਣੇ ਦੇ ਗਾਇਕ ਸਰਦਾਰ ਅਲੀ ਨੇ ਆਪਣੀ ਗਾਇਕੀ ਦੀ ਵਿਲੱਖਣ ਪੇਸ਼ਕਾਰੀ ਦਿੱਤੀ।

ਏ. ਡੀ. ਸੀ. ਜੌਹਲ ਨੇ ਦੱਸਿਆ ਕਿ 21 ਫਰਵਰੀ ਨੂੰ ਸ਼ਾਮ 3 ਵਜੇ ਤੋਂ ਬਾਅਦ ਗਾਇਕ ਰਣਜੀਤ ਬਾਵਾ ਦੀ ਪੇਸ਼ਕਾਰੀ ਤੱਕ ਸਰਸ ਮੇਲੇ ਦੀ ਟਿਕਟ 100 ਰੁਪਏ ਦੀ ਹੋਵੇਗੀ, ਜਦਕਿ ਇਸ ਤੋਂ ਪਹਿਲਾਂ ਟਿਕਟ ਕੇਵਲ 20 ਰੁਪਏ ਦੀ ਰਹੇਗੀ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਸਰਸ ਮੇਲੇ ਦਾ ਵੱਧ ਤੋਂ ਵੱਧ ਆਨੰਦ ਮਾਨਣ ਦਾ ਸੱਦਾ ਦਿੰਦਿਆਂ ਕਿਹਾ ਕਿ ਮੇਲੇ ’ਚ ਆਏ ਦੇਸ਼-ਵਿਦੇਸ਼ ਦੇ ਸ਼ਿਲਪਕਾਰਾਂ ਤੇ ਕਲਾਕਾਰਾਂ ਦੀ ਮੇਲੇ ’ਚ ਸ਼ਾਮਲ ਹੋ ਕੇ ਹੌਸਲਾ ਅਫ਼ਜ਼ਾਈ ਕੀਤੀ ਜਾਵੇ।

ਸੋਹਣੇ ਗੱਭਰੂ ਦਾ ਖ਼ਿਤਾਬ ਸੁਖਵੀਰ ਅਤੇ ਸੋਹਣੀ ਮੁਟਿਆਰ ਦਾ ਤਾਜ ਖੁਸ਼ਕਿਰਨਪ੍ਰੀਤ ਨੇ ਜਿੱਤਿਆ

ਮੇਲਾ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਆਯੋਜਿਤ ਸਰਸ ਮੇਲੇ ਦੌਰਾਨ ਸ਼ਾਹੀ ਗੱਭਰੂ ਸ਼ਾਹੀ ਮੁਟਿਆਰ ਅਤੇ ਸ਼ਾਹੀ ਪੱਗ ਬੰਨਣਾ ਦੇ ਮੁਕਾਬਲੇ ਕਰਵਾਏ ਗਏ। ਸੱਭਿਆਚਾਰਕ ਮੁਕਾਬਲਿਆਂ ਦੀ ਦੇਖ-ਰੇਖ ਕਰ ਰਹੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਸ਼ਾਹੀ ਮੁਟਿਆਰ ਦਾ ਤਾਜ ਖੁਸ਼ਕਿਰਨਪ੍ਰੀਤ ਨੇ ਪ੍ਰਾਪਤ ਕੀਤਾ ਅਤੇ ਗੱਭਰੂਆਂ ’ਚੋਂ ਸੁਖਵੀਰ ਦੀ ਸਰਦਾਰੀ ਰਹੀ।

ਇਸ ਮੁਕਾਬਲੇ ਦੌਰਾਨ ਜਸ਼ਨਪ੍ਰੀਤ ਸਿੰਘ ਨੂੰ ਖ਼ੂਬਸੂਰਤ ਪਰਫਾਰਮੈਂਸ ਅਤੇ ਅਰਮਾਨ ਨੇ ਵਧੀਆ ਡ੍ਰੈਸ ਦਾ ਖ਼ਿਤਾਬ ਜਿੱਤਿਆ। ਉੱਧਰ ਲੜਕੀਆਂ ਦੇ ਮੁਕਾਬਲੇ ’ਚ ਪ੍ਰਭਨੀਤ ਕੌਰ, ਅਸ਼ਮੀਨ ਕੌਰ ਅਤੇ ਰਮਨਦੀਪ ਕੌਰ ਨੂੰ ਇਹ ਖ਼ਿਤਾਬ ਹਾਸਲ ਹੋਏ। ਪੱਗ ਬੰਨਣਾ ਦੇ ਮੁਕਾਬਲੇਚ ਹ ’ਰਮੀਤ ਸਿੰਘ ਨੇ ਜੂਨੀਅਰ ਵਰਗ ਅਤੇ ਹਰਜੋਤ ਸਿੰਘ ਸੀਨੀਅਰ ਵਰਗ ’ਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਜਪਨੂਰ ਸਿੰਘ ਨੇ ਜੂਨੀਅਰ ਅਤੇ ਏਕਮਜੋਤ ਸਿੰਘ ਸੀਨੀਅਰ ਵਰਗ ’ਚ ਦੂਸਰਾ ਸਥਾਨ ਪ੍ਰਾਪਤ ਕੀਤਾ।

Leave a Reply

Your email address will not be published. Required fields are marked *