ਘਟਨਾ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ
ਬਟਾਲਾ : – ਜ਼ਿਲਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ ਵਿਚ ਦੇਰ ਰਾਤ ਸ਼ਰਾਰਤੀ ਅਨਸਰ ਵੱਲੋਂ ਲੱਕੜ ਮੰਡੀ ’ਚ ਸਥਿਤ ਇਕ ਚਾਹ ਦੀ ਦੁਕਾਨ ’ਚ ਅੱਗ ਲੱਗਾ ਦਿੱਤੀ ਗਈ, ਜਿਸ ਕਰਨ ਦੁਕਾਨ ’ਚ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ।
ਇਸ ਸਬੰਧੀ ਰਾਜੂ ਟੀ ਸਟਾਲ ਦੇ ਮਾਲਕ ਰਾਜ ਕੁਮਾਰ ਰਾਜੂ ਵਾਸੀ ਠਠਿਆਰਾਂ ਮੁਹੱਲਾ ਬਟਾਲਾ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੀ ਦੁਕਾਨ ਬੰਦ ਕਰ ਕੇ ਘਰ ਚਲਾ ਗਿਆ ਸੀ ਕਿ ਅੱਜ ਸਵੇਰੇ ਉਸਨੂੰ ਕਿਸੇ ਨੇ ਸੂਚਿਤ ਕੀਤਾ ਕਿ ਉਨ੍ਹਾਂ ਦੀ ਦੁਕਾਨ ’ਚ ਅੱਗ ਲੱਗੀ ਹੋਈ ਹੈ। ਉਨ੍ਹਾਂ ਮੌਕੇ ’ਤੇ ਜਾ ਕੇ ਦੇਖਿਆ ਤਾਂ ਦੁਕਾਨ ’ਚ ਅੱਗ ਲੱਗੀ ਹੋਈ ਸੀ ਅਤੇ ਇਸ ਦੌਰਾਨ ਉਨ੍ਹਾਂ ਲੋਕਾਂ ਦੀ ਮਦਦ ਨਾਲ ਅੱਗ ਨੂੰ ਬੁਝਾਇਆ।
ਉਨ੍ਹਾਂ ਕਿਹਾ ਕਿ ਜਦ ਮੌਕੇ ’ਤੇ ਦੇਖਿਆ ਤਾਂ ਦੁਕਾਨ ’ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਜਦ ਉਨ੍ਹਾਂ ਆਸ ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਤਾਂ ਉਸਨੇ ਦੇਖਿਆ ਕਿ ਇਕ ਵਿਅਕਤੀ ਦੇਰ ਰਾਤ ਉਨ੍ਹਾਂ ਦੀ ਦੁਕਾਨ ਦੇ ਬਾਹਰ ਆਇਆ ਅਤੇ ਅੱਗ ਲਗਾ ਕੇ ਚਲਾ ਗਿਆ। ਇਸ ਘਟਨਾ ਨਾਲ ਉਨ੍ਹਾਂ ਦਾ ਕਰੀਬ 70 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਮੌਕੇ ਅਸ਼ਨੀ ਕੁਮਾਰ, ਰਾਹੁਲ ਮਲਹੋਤਰਾ ਆਦਿ ਹਾਜ਼ਰ ਸਨ।
