ਫੁੱਟ-ਫੁੱਟ ਰੋਇਆ ਪਰਿਵਾਰ

ਤਰਨ-ਤਾਰਨ : ਅੱਜ ਸ਼ਹੀਦ ਚਰਨਜੀਤ ਸਿੰਘ ਦੇ ਜੱਦੀ ਪਿੰਡ ਥੇਹ ਸਰਹਾਲੀ ਮ੍ਰਿਤਕ ਦੇਹ ਪਹੁੰਚੀ, ਜਿਥੇ ਪਰਿਵਾਰ ਫੁੱਟ-ਫੁੱਟ ਰੋਇਆ, ਇਸ ਗਮਗੀਨ ਮਾਹੌਲ ’ਚ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਪੂਰਾ ਪਿੰਡ ਅਤੇ ਸੀਨੀਅਰ ਪੁਲਿਸ ਅਧਿਕਾਰੀ ਵੀ ਪਹੁੰਚੇ। ਚਰਨਜੀਤ ਸਿੰਘ ਪੰਜਾਬ ਪੁਲਿਸ ਦਾ ਮੁਲਜ਼ਮ ਸੀ ਅਤੇ ਤਿੰਨ ਬੱਚਿਆਂ ਦਾ ਪਿਤਾ ਸੀ।
ਜ਼ਿਕਰਯੋਗ ਹੈ ਕਿ ਪਿੰਡ ਕੋਟ ਮਹੁੰਮਦ ਖਾਂ ਵਿਚ ਦੋ ਧਿਰਾਂ ਦਾ ਝਗੜਾ ਸੁਲਝਾਉਣ ਗਏ ਸਬ ਇੰਸਪੈਕਟਰ ਦੀ ਜਾਨ ਚਲੀ ਗਈ, ਜਦਕਿ ਇੱਕ ਹੋਰ ਪੁਲਿਸ ਅਧਿਕਾਰੀ ਜ਼ਖ਼ਮੀ ਹੋ ਗਿਆ। ਪੰਜਾਬ ਸਰਕਾਰ ਵਲੋਂ ਸ਼ਹੀਦ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ ਹੈ, ਜਿਨ੍ਹਾਂ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀ ਕੁਰਬਾਨੀ ਦੇ ਦਿੱਤੀ।