ਅੱਜ ਵੀ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ ਕੁਝ ਦਿਨਾਂ ਵਿਚ ਪਏ ਮੀਂਹ ਤੋਂ ਬਾਅਦ ਪੰਜਾਬ ਰਾਜ ਵਿਚ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਸੈਲਸੀਅਸ ਘੱਟ ਗਿਆ ਹੈ। ਇਹ ਆਮ ਨਾਲੋਂ 1.7 ਡਿਗਰੀ ਸੈਲਸੀਅਸ ਘੱਟ ਹੈ।
ਹਾਲਾਂਕਿ ਬੀਤੇ ਦਿਨ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ’ਚ ਭਾਰੀ ਗੜ੍ਹੇਮਾਰੀ ਹੋਈ, ਜਿਸ ਕਾਰਨ ਅੰਮ੍ਰਿਤਸਰ ਸ਼ਿਮਲਾ ਬਣ ਗਿਆ, ਨਾਲ ਹੀ ਤਾਪਮਾਨ ’ਚ ਵੀ ਭਾਰਤੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਅੰਮ੍ਰਿਤਸਰ ’ਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਤਾਪਮਾਨ 15 ਤੋਂ 19 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮਾਰਚ ਵਿਚ ਹੋਵੇਗੀ ਗਰਮੀ
ਬੇਸ਼ੱਕ ਮਾਰਚ ਦੀ ਸ਼ੁਰੂਆਤ ਮੀਂਹ ਨਾਲ ਹੋਈ ਸੀ ਪਰ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਵੀ ਗਰਮ ਰਹੇਗਾ। ਮੌਸਮ ਵਿਭਾਗ ਅਨੁਸਾਰ ਮਾਰਚ ਦੇ ਪਹਿਲੇ ਹਫ਼ਤੇ ਪੰਜਾਬ ਅਤੇ ਆਸ ਪਾਸ ਦੇ ਰਾਜਾਂ ਵਿਚ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, 7 ਤੋਂ 14 ਮਾਰਚ ਤੱਕ ਤਾਪਮਾਨ ਆਮ ਨਾਲੋਂ ਵੱਧ ਰਹੇਗਾ।
