ਸੀਰੀਆ ਹਿੰਸਾ ਦੇ ਮੱਦੇਨਜ਼ਰ ਭਾਰਤ ਨੇ ਆਪਣੇ ਨਾਗਰਿਕਾਂ ਨੂੰ ਉੱਥੇ ਯਾਤਰਾ ਕਰਨ ਤੋਂ ਬਚਣ ਦੀ ਦਿੱਤੀ ਸਲਾਹ

ਐਮ. ਈ. ਏ. ਨੇ ਜਾਰੀ ਕੀਤੀ ਐਡਵਾਈਜ਼ਰੀ

ਦਮਿਸ਼ਕ : ਸੀਰੀਆ ‘ਚ ਚੱਲ ਰਹੀ ਹਿੰਸਾ ਦੇ ਮੱਦੇਨਜ਼ਰ ਭਾਰਤ ਨੇ ਆਪਣੇ ਨਾਗਰਿਕਾਂ ਨੂੰ ਉੱਥੇ ਯਾਤਰਾ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਹੈ ਅਤੇ ਸੀਰੀਆ ‘ਚ ਰਹਿ ਰਹੇ ਨਾਗਰਿਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਇਕ ਐਡਵਾਈਜ਼ਰੀ ਵਿਚ ਵਿਦੇਸ਼ ਮੰਤਰਾਲੇ ਨੇ ਹਿੰਸਾ ਪ੍ਰਭਾਵਿਤ ਦੇਸ਼ਾਂ ਵਿੱਚ ਰਹਿ ਰਹੇ ਭਾਰਤੀਆਂ ਨੂੰ ਕਿਹਾ ਹੈ ਕਿ ਜੇਕਰ ਸੰਭਵ ਹੋਵੇ ਤਾਂ ਜਲਦੀ ਤੋਂ ਜਲਦੀ ਉਪਲਬਧ ਫਲਾਈਟ ਲੈ ਕੇ ਵਾਪਸ ਪਰਤਣ।

ਸੀਰੀਆ ਵਿੱਚ ਮੌਜੂਦਾ ਤਣਾਅਪੂਰਨ ਸਥਿਤੀ ਦੇ ਵਿਚਕਾਰ ਰਾਜਧਾਨੀ ਦਮਿਸ਼ਕ ਵਿੱਚ ਭਾਰਤੀ ਦੂਤਾਵਾਸ ਦਾ ਕੰਮ ਆਮ ਤੌਰ ‘ਤੇ ਜਾਰੀ ਹੈ। ਦੂਤਾਵਾਸ ਸਾਰੇ ਭਾਰਤੀ ਨਾਗਰਿਕਾਂ ਦੇ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਰਿਹਾ ਹੈ। ਭਾਰਤੀ ਦੂਤਾਵਾਸ ਨੇ ਸੀਰੀਆ ਵਿੱਚ ਮੌਜੂਦ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਹੈ। ਇਸ ਤੋਂ ਇਲਾਵਾ ਦੂਤਘਰ ਸੀਰੀਆ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਨਾਗਰਿਕਾਂ ਦੀ ਸੁਰੱਖਿਆ ਨੂੰ ਪਹਿਲ ਦੇ ਰਿਹਾ ਹੈ। ਦੂਤਾਵਾਸ ਲੋੜ ਪੈਣ ‘ਤੇ ਭਾਰਤੀ ਨਾਗਰਿਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।

ਨਿਊਜ਼ ਏਜੰਸੀ ਏਐਨਆਈ ਮੁਤਾਬਕ ਜੇਕਰ ਸੀਰੀਆ ਵਿੱਚ ਭਾਰਤੀ ਨਾਗਰਿਕਾਂ ਦੀ ਸਥਿਤੀ ਦੀ ਗੱਲ ਕਰੀਏ ਤਾਂ ਹੁਣ ਤੱਕ ਸਾਰੇ ਭਾਰਤੀ ਨਾਗਰਿਕ ਸੁਰੱਖਿਅਤ ਦੱਸੇ ਜਾ ਰਹੇ ਹਨ। ਦੂਤਾਵਾਸ ਨੇ ਸਾਰੇ ਨਾਗਰਿਕਾਂ ਨੂੰ ਸਥਾਨਕ ਨਿਯਮਾਂ ਅਤੇ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਭਾਰਤ ਨੇ ਸੀਰੀਆ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਲਈ ਗੱਲਬਾਤ ਅਤੇ ਕੂਟਨੀਤੀ ਨੂੰ ਪਹਿਲ ਦੇਣ ਦਾ ਸਮਰਥਨ ਕੀਤਾ ਹੈ।

ਭਾਰਤੀਆਂ ਲਈ ਜਾਰੀ ਕੀਤਾ ਹੈਲਪਲਾਈਨ ਨੰਬਰ

ਇਸਲਾਮਿਕ ਵਿਦਰੋਹੀਆਂ ਨੇ ਵੀਰਵਾਰ ਨੂੰ ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਅਲੇਪੋ ‘ਤੇ ਕਬਜ਼ਾ ਕਰਨ ਤੋਂ ਬਾਅਦ ਕੇਂਦਰੀ ਸੀਰੀਆ ਦੇ ਹੋਮਸ ਸ਼ਹਿਰ ‘ਤੇ ਕਬਜ਼ਾ ਕਰ ਲਿਆ ਹੈ। ਹਜ਼ਾਰਾਂ ਲੋਕ ਹੋਮਜ਼ ਛੱਡ ਚੁੱਕੇ ਹਨ। ਇੱਕ ਸਲਾਹ ਵਿੱਚ ਵਿਦੇਸ਼ ਮੰਤਰਾਲੇ ਨੇ ਸੀਰੀਆ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਦਮਿਸ਼ਕ ਵਿੱਚ ਭਾਰਤੀ ਦੂਤਾਵਾਸ ਨਾਲ ਸੰਪਰਕ ਕਰਨ ਲਈ ਵੀ ਕਿਹਾ ਹੈ। ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਸੀਰੀਆ ਵਿੱਚ ਰਹਿ ਰਹੇ ਭਾਰਤੀਆਂ ਨੂੰ ਦਮਿਸ਼ਕ ਵਿੱਚ ਭਾਰਤੀ ਦੂਤਾਵਾਸ ਨਾਲ ਐਮਰਜੈਂਸੀ ਹੈਲਪਲਾਈਨ ਨੰਬਰ +963 993385973 ਅਤੇ ਈਮੇਲ ਆਈਡੀ hoc.damascus@mea.gov.in ‘ਤੇ ਸੰਪਰਕ ਵਿੱਚ ਰਹਿਣਾ ਚਾਹੀਦਾ ਹੈ।

Leave a Reply

Your email address will not be published. Required fields are marked *