ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਮਿਲੀ ਜ਼ਮਾਨਤ
ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੂੰ ਆਮਦਨ ਤੋਂ ਬਾਅਦ ਜਾਇਦਾਦ ਮਾਮਲੇ ’ਚ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਸਾਧੂ ਸਿੰਘ ਧਰਮਸੌਤ ਨੂੰ ਜ਼ਮਾਨਤ ਦੇ ਦਿੱਤੀ ਹੈ। ਧਰਮਸੋਤ ਅੱਜ ਸ਼ਾਮ ਤੱਕ ਨਾਭਾ ਦੀ ਨਵੀਂ ਜ਼ਿਲਾ ਜੇਲ ’ਚੋਂ ਬਾਹਰ ਆ ਸਕਦੇ ਹਨ। ਜ਼ਿਕਰਯੋਗ ਹੈ ਕਿ ਸਾਧੂ ਸਿੰਘ ਧਰਮਸੋਤ ਇਸ ਸਮੇਂ ਨਾਭਾ ਕੇਂਦਰੀ ਜੇਲ ’ਚ ਬੰਦ ਹੈ।
ਦੱਸ ਦਈਏ ਕਿ ਈਡੀ ਨੇ ਸਾਧੂ ਸਿੰਘ ਧਰਮਸੌਤ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ, ਜਿਸਨੂੰ ਜਨਵਰੀ ਵਿਚ ਈਡੀ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ’ਤੇ ਦੋਸ਼ ਹੈ ਕਿ ਜਦੋਂ ਉਹ ਮਾਰਚ 2016 ਤੋਂ ਮਾਰਚ 2022 ਤੱਕ ਜੰਗਲਾਤ ਮੰਤਰੀ ਸਨ, ਉਸ ਸਮੇਂ ਦੌਰਾਨ ਉਨ੍ਹਾਂ ਦੀ ਆਮਦਨ 2.37 ਕਰੋੜ ਰੁਪਏ ਸੀ, ਜਦੋਂ ਕਿ ਉਨ੍ਹਾਂ ਵੱਲੋਂ 8.76 ਕਰੋੜ ਰੁਪਏ ਖਰਚ ਕੀਤੇ ਗਏ ਸਨ।