ਸੇਮ ਨਾਲੇ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਲੋਕਾਂ ਦੀ ਮੌਤ

ਟਰੱਕ ਨਾਲ ਟੱਕਰ ਹੋਣ ਤੋਂ ਬਾਅਦ ਵਾਪਰਿਆ ਹਾਦਸਾ

ਫ਼ਰੀਦਕੋਟ ਕੋਟਕਪੂਰਾ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਬੱਸ ਦੀ ਇਕ ਟਰੱਕ ਨਾਲ ਟੱਕਰ ਹੋ ਗਈ, ਜਿਸ ਤੋਂ ਬਾਅਦ ਬੱਸ ਸੇਮ ਨਾਲੇ ਵਿਚ ਜਾ ਡਿੱਗੀ। ਇਸ ਦੌਰਾਨ ਆਸ ਪਾਸ ਦੇ ਲੋਕਾਂ ਨੇ ਜਖ਼ਮੀਆਂ ਨੂੰ ਨੇੜਲੇ ਹਸਪਤਾਲ ਵਿਖੇ ਦਾਖਲ ਕਰਵਾਇਆ। ਸਥਾਨਕ ਲੋਕਾਂ ਅਨੁਸਾਰ ਕਈ ਲੋਕਾਂ ਦੀ ਹਾਲਤ ਗੰਭੀਰ ਹੈ।  

ਇਸ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ, ਦੋ ਦਰਜਨ ਤੋਂ ਜਿਆਦਾ ਜ਼ਖਮੀ ਹੋ ਗਏ। ਇਸ ਹਾਦਸੇ ਸੂਚਨਾ ਮਿਲਣ ਤੋਂ ਬਾਅਦ ਵੱਡੀ ਗਿਣਤੀ ਵਿਚ ਪੁਲਿਸ ਬਲ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ਤੇ ਪਹੁੰਚ ਗਏ ਹਨ।

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਸ਼ਾਹੀ ਹਵੇਲੀ ਨੇੜੇ ਸੇਮ ਨਾਲੇ ਦੇ ਪੁੱਲ ‘ਤੇ ਟਰੱਕ ਅਤੇ ਬੱਸ ਦੀ ਭਿਆਨਕ ਟੱਕਰ ਹੋਣ ਤੋਂ ਬਾਅਦ ਵਾਪਰਿਆ। ਇਸ ਮਗਰੋਂ ਟਰੱਕ ਇਕ ਪਾਸੇ ਨੂੰ ਪਲਟ ਗਿਆ ਅਤੇ ਸਵਾਰੀਆ ਨਾਲ ਭਰੀ ਬੱਸ ਸੇਮ ਨਾਲੇ ਵਿਚ ਜਾ ਡਿੱਗੀ। ਫ਼ਿਲਹਾਲ ਮੌਕੇ ‘ਤੇ ਰਾਹਤ ਕਾਰਜ ਜਾਰੀ ਹਨ ਤੇ ਲੋਕਾਂ ਨੂੰ ਬੱਸ ਵਿਚੋਂ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਇਸ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਡੀ. ਸੀ. ਵਿਨੀਤ ਕੁਮਾਰ ਅਤੇ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜੇ।  ਐੱਸ. ਐੱਸੱ. ਪੀ. ਪ੍ਰਗਿਆ ਜੈਨ ਨੇ ਦੱਸਿਆ ਕਿ ਲੋਕਾਂ ਨੂੰ ਕੱਢਣ ਦਾ ਕੰਮ ਜਾਰੀ ਹੈ। ਹਾਦਸੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲ ਦਾ ਨਿਰਮਾਣ ਚੱਲ ਰਿਹਾ ਸੀ, ਸਾਡੀ ਪਹਿਲੀ ਕੋਸ਼ਿਸ਼ ਲੋਕਾਂ ਦੀ ਜਾਨ ਬਚਾਉਣ ਦੀ ਹੈ।

Leave a Reply

Your email address will not be published. Required fields are marked *