ਸ੍ਰੀ ਫਤਹਿਗੜ੍ਹ ਸਾਹਿਬ ‘ਚ ਦੂਜੇ ਦਿਨ ਵੀ ਸੁਖਬੀਰ ਬਾਦਲ ਨੇ ਕੀਤੀ ਸੇਵਾ

ਸ੍ਰੀ ਫਤਿਹਗੜ੍ਹ, 8 ਦਸੰਬਰ- ਅੱਜ ਸ੍ਰੀ ਅਕਾਲ ਤਖ਼ਤ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਦਿਤੀ ਧਾਰਮਿਕ ਸਜ਼ਾ ਦਾ 6ਵਾਂ ਦਿਨ ਹੈ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਪਹਿਰੇਦਾਰ ਦਾ ਚੋਲਾ ਪਾ ਕੇ ਬਰਛਾ ਫੜ ਕੇ ਸੇਵਾ ਨਿਭਾ ਰਹੇ ਹਨ। ਸੁਖਬੀਰ ਸਿੰਘ ਬਾਦਲ ਪਹਿਰੇਦਾਰ ਦੀ ਸੇਵਾ ਤੋਂ ਬਾਅਦ ਇਕ ਘੰਟਾ ਕੀਰਨਤ ਸਰਵਣ ਕਰਨਗੇ ਅਤੇ ਬਾਅਦ ਵਿੱਚ ਗੁਰਦੁਆਰ ਸਾਹਿਬ ਦੇ ਲੰਗਰ ਹਾਲ ਵਿਚ ਝੂਠੇ ਬਰਤਨਾ ਦੀ ਸਫਾਈ ਕਰਨਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਅਕਾਲੀ ਦੇ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ ਅਤੇ ਗੁਰਦੁਆਰਾ ਸਾਹਿਬ ਵਿਚ ਸੇਵਾ ਨਿਭਾਉਣਗੇ।

ਸੁਖਬੀਰ ਬਾਦਲ ਤੋਂ ਇਲਾਵਾ ਬਿਕਰਮਜੀਤ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਸੁੱਚਾ ਸਿੰਘ ਲੰਗਾਹ ਵੀ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਧਾਰਮਿਕ ਸਜ਼ਾ ਨਿਭਾ ਰਹੇ ਹਨ।

ਬੀਤੇ ਕੱਲ੍ਹ ਸੁਖਬੀਰ ਬਾਦਲ ਸਵੇਰੇ ਸਾਢੇ ਅੱਠ ਵਜੇ ਸ੍ਰੀ ਫਤਹਿਗੜ ਗੁਰਦੁਆਰਾ ਸਾਹਿਬ ਵਿਖੇ ਪੁੱਜੇ ਅਤੇ ਸਭ ਤੋਂ ਪਹਿਲਾਂ ਇਕ ਘੰਟਾ ਲੰਗਰ ਦੀ ਸੇਵਾ ਨਿਭਾਈ। ਇਸ ਤੋਂ ਬਾਅਦ ਉਨ੍ਹਾਂ ਗੁਰਦੁਆਰਾ ਸਾਹਿਬ ਵਿਚ ਬੈਠ ਕੇ ਇਕ ਘੰਟਾ ਕੀਰਤਨ ਸਰਵਣ ਕੀਤਾ। ਪੌਣੇ ਗਿਆਰਾਂ ਵਜੇ ਦੇ ਕਰੀਬ ਉਹ ਲੰਗਰ ਹਾਲ ਵਿਚ ਪਹੁੰਚੇ ਅਤੇ ਬਰਤਨ ਸਾਫ਼ ਕਰਨ ਦੀ ਸੇਵਾ ਕੀਤੀ।

ਇਸ ਦੌਰਾਨ ਬਿਕਰਮਜੀਤ ਸਿੰਘ ਮਜੀਠੀਆ, ਡਾ: ਦਲਜੀਤ ਸਿੰਘ ਚੀਮਾ, ਸੁੱਚਾ ਸਿੰਘ ਲੰਗਾਹ, ਬਲਵਿੰਦਰ ਸਿੰਘ ਭੂੰਦੜ, ਗੁਰਪ੍ਰੀਤ ਰਾਜੂ ਖੰਨਾ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਝਰ, ਦਰਬਾਰਾ ਸਿੰਘ ਗੁਰੂ, ਜਗਦੀਪ ਸਿੰਘ ਚੀਮਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ਰਨਜੀਤ ਸਿੰਘ, ਜ਼ਿਲ੍ਹਾ ਦਿਹਾਤੀ ਸ. ਪ੍ਰਧਾਨ ਮਨਮੋਹਨ ਸਿੰਘ ਮਕਰਪੁਰ ਵੀ ਸੁਖਬੀਰ ਬਾਦਲ ਦੇ ਨਾਲ ਸਨ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ਵੀ ਪਹੁੰਚ ਗਏ। ਇਸ ਦੌਰਾਨ ਸਾਰੇ ਆਗੂਆਂ ਨੇ ਭਾਂਡਿਆਂ ਦੀ ਸਫਾਈ ਦੀ ਸੇਵਾ ਕੀਤੀ।

ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਤੋਂ ਬਾਅਦ ਫਤਹਿਗੜ੍ਹ ਸਾਹਿਬ ‘ਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਰੱਖੇ ਗਏ ਸਨ। ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਸੁਖਬੀਰ ਬਾਦਲ ਦੀ ਸਜ਼ਾ ਦਾ ਦੂਜਾ ਦਿਨ ਹੈ। ਸੁਖਬੀਰ ਬਾਦਲ ਦੀ ਸੁਰੱਖਿਆ ਲਈ ਪਹਿਲੀ ਸੁਰੱਖਿਆ ਦੀ ਪਰਤ ਜ਼ੈੱਡ ਪਲੱਸ ਸੁਰੱਖਿਆ ਹੈ, ਉਸ ਤੋਂ ਬਾਅਦ ਸਾਦੇ ਕੱਪੜਿਆਂ ‘ਚ ਪੰਜਾਬ ਪੁਲਿਸ ਦੇ ਜਵਾਨ ਤਾਇਨਾਤ ਹਨ, ਤੀਜੀ ਪਰਤ ‘ਚ ਪਾਰਟੀ ਵਰਕਰ ਤਿਆਰ ਹਨ।

Leave a Reply

Your email address will not be published. Required fields are marked *