ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ :- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਜੀ. ਕੇ. ਨਤਮਸਤਕ ਹੋਏ।
ਇਸ ਦੌਰਾਨ ਉਨ੍ਹਾਂ ਨੇ ਜਿੱਥੇ ਸੱਚਖੰਡ ਸਾਹਿਬ ਵਿਖੇ ਬੈਠ ਕੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ, ਉੱਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਪਰੰਤ ਜੀ. ਕੇ. ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ’ਤੇ ਅੱਧਾ ਘੰਟਾ ਮੁਲਾਕਾਤ ਕੀਤੀ।
ਉਨ੍ਹਾਂ ਕਿਹਾ ਉਹ ਇੱਥੇ ਵਾਹਿਗੁਰੂ ਦਾ ਆਸ਼ੀਰਵਾਦ ਲੈਣ ਲਈ ਆਏ ਹਨ। ਉਨ੍ਹਾਂ ਕਿਹਾ ਕਿ ਬਲਜੀਤ ਸਿੰਘ ਦਾਦੂਵਾਲ ਸਰਕਾਰ ਦੇ ਹੱਥਾਂ ਵਿਚ ਖੇਡ ਰਹੇ ਹਨ ਪਰ ਭਾਜਪਾ ਸਿੱਖ ਗੁਰਦੁਆਰਿਆਂ ਵਿਚ ਦਖਲ ਦੇ ਕੇ ਗਲਤ ਕਰ ਰਹੀ ਹੈ। ਇਹ ਹਰਿਆਣਾ ਦੇ ਸਿੱਖਾਂ ਦਾ ਸੰਦੇਸ਼ ਹੈ ਕਿ ਸਰਕਾਰੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 2 ਦਸੰਬਰ ਦੇ ਹੁਕਮਨਾਮੇ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350ਵੀਂ ਸ਼ਹੀਦੀ ਸ਼ਤਾਬਦੀ ਮਨਾਉਣ ਲਈ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ।
