ਅੰਮ੍ਰਿਤਸਰ :- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਅਦਾਕਾਰਾ ਰਸ਼ਮੀਕਾ ਮੰਦਾਨਾ ਨੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਇਸ ਦੌਰਾਨ ਜਿੱਥੇ ਉਨ੍ਹਾਂ ਨੇ ਗੁਰੂ ਘਰ ਵਿਖੇ ਦਰਸ਼ਨ ਕਰਨ ਦੌਰਾਨ ਕੁਝ ਸਮਾਂ ਸੱਚਖੰਡ ਵਿਖੇ ਬੈਠ ਕੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ, ਉੱਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।
