– ਡਲੇਵਾਲ ਨੂੰ ਮਰਨ ਵਰਤ ਤੋੜਨ ਲਈ ਨਹੀ ਕਹਿਣਗੇ : ਉਗਰਾਹਾਂ
ਪਟਿਆਲਾ, 18 ਦਸੰਬਰ – ਕਿਸਾਨ ਯੂਨੀਅਨਾਂ ਨੇ ਬਣੇ ਇਕ ਹੋਰ ਅਹਿਮ ਵੱਡੇ ਗਰੁਪ ਸੰਯੁਕਤ ਕਿਸਾਨ ਮੋਰਚਾ ਨੇ ਅੱਜ ਮੀਟਿੰਗ ਕਰ ਕੇ ਐਲਾਨ ਕੀਤਾ ਹੈ ਕਿ ਉਹ ਸ਼ੰਭੂ ਤੇ ਖਨੌਰੀ ਸਰਹਦਾ ‘ਤੇ ਚਲ ਰਹੇ ਕਿਸਾਨ ਅੰਦੋਲਨ ਵਿਚ ਸ਼ਾਮਲ ਨਹੀ ਹੋਣਗੇ। ਮੋਰਚੇ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਆਖਿਆ ਕਿ ਉਹ ਮਰਨ ਵਰਤ ‘ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡਲੇਵਾਲ ਨੂੰ ਮਰਨ ਵਰਤ ਤੋੜਨ ਲਈ ਨਹੀ ਕਹਿਣਗੇ ਕਿਉਂਕਿ ਇਹ ਉਨ੍ਹਾਂ ਦਾ ਆਪਣਾ ਫੈਸਲਾ ਹੈ।
ਉਗਰਾਹਾਂ ਨੇ ਉਂਝ ਐਲਾਨ ਕੀਤਾ ਕਿ 23 ਦਸੰਬਰ ਨੂੰ ਇਸ ਕਿਸਾਨੀ ਮੰਗਾਂ ਦੇ ਹੱਕ ਵਿਚ ਪੂਰੇ ਪੰਜਾਬ ਵਿਚ ਜੋਰਦਾਰ ਰੋਸ ਪ੍ਰਦਰਸ਼ਨ ਵੀ ਹੋਣਗੇ। ਐਸਕੇਐਮ ਨੇ ਇਸਤੋ ਬਾਅਦ 21 ਦਸੰਬਰ ਨੂੰ ਪਟਿਆਲਾ ਵਿਚ ਮੀਟਿੰਗ ਰਖੀ ਹੈ, ਜਿਸ ਵਿਚ 6 ਮੈਬਰੀ ਕਮੇਟੀ ਕੀਤੀ ਗਈ ਹੈ, ਜਿਸ ਵਿਚ ਕਿਸਾਨੀ ਸੰਘਰਸ਼ ਦੀਆਂ ਮੰਗਾਂ ਬਾਰੇ ਮੁੜ ਵਿਚਾਰ ਹੋਵੇਗਾ।
