ਲੋਕ ਸਭਾ ਦੇ ਮੈਂਬਰ ਰਹਿਣਗੇ, 54 ਦਿਨ ਦੀ ਛੁੱਟੀ ਮਨਜ਼ੂਰ
ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਅੰਮ੍ਰਿਤਪਾਲ ਦੀ ਉਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ, ਜਿਸ ਵਿਚ ਉਸ ਨੇ ਲੋਕ ਸਭਾ ਦੇ ਸੈਸ਼ਨਾਂ ਵਿਚ ਹਿੱਸਾ ਲੈਣ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਸੀ।
ਹਾਈ ਕੋਰਟ ਨੇ ਇਹ ਫ਼ੈਸਲਾ ਤਾਂ ਕੀਤਾ ਕਿਉਂਕਿ ਲੋਕ ਸਭਾ ਵਲੋਂ ਹਾਈ ਕੋਰਟ ਨੂੰ ਇਹ ਜਾਣਕਾਰੀ ਦਿੱਤੀ ਗਈ ਕਿ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਖ਼ਤਮ ਨਹੀਂ ਹੋਵੇਗੀ ਕਿਉਂਕਿ ਲੋਕ ਸਭਾ ਦੀ ਕਮੇਟੀ ਨੇ ਉਨ੍ਹਾਂ ਦੀ 54 ਦਿਨ ਦੀ ਛੁੱਟੀ ਮਨਜ਼ੂਰ ਕਰ ਲਈ ਹੈ, ਜਿਸ ਦਾ ਅਰਥ ਇਹ ਹੈ ਕਿ ਉਹ ਲੋਕ ਸਭਾ ਦੇ ਮੈਂਬਰ ਰਹਿਣਗੇ।
ਲੋਕ ਸਭਾ ਵਲੋਂ ਦਿੱਤੀ ਜਾਣਕਾਰੀ ਤੋਂ ਬਾਅਦ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਪਰ ਅੰਮ੍ਰਿਤਪਾਲ ਨੂੰ ਲੋਕ ਸਭਾ ਦੇ ਸੈਸ਼ਨ ਵਿਚ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਦਿੱਤੀ।
