ਹਾਈ ਲੈਵਲ ਮੀਟਿੰਗ ਤੋਂ ਬਾਅਦ ਬੋਲੇ ਅਮਨ ਅਰੋੜਾ

ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ‘ਆਪ’ ਨੇ ਕੀਤੀ ਸ਼ੁਰੂਆਤ

ਚੰਡੀਗੜ੍ਹ : ਹਾਈ ਲੈਵਲ ਮੀਟਿੰਗ ਤੋਂ ਬਾਅਦ ‘ਆਪ’ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਵੱਡਾ ਬਿਆਨ ਦਿੱਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਲਾਲਜੀਤ ਭੁੱਲਰ, ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ’ਚ ਚੱਲੀ ਮੀਟਿੰਗ ਤੋਂ ਬਾਅਦ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ‘ਆਪ’ ਸਰਕਾਰ ਨੇ ਪੰਜਾਬ ’ਚ ਸ਼ੁਰੂਆਤ ਕਰ ਦਿਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਕੇਜਰੀਵਾਲ ਵੀ ਇਸ ਸਬੰਧੀ ਕਾਫੀ ਚਿੰਤਤ ਸਨ। ਇਸ ਚਿੰਤਾ ਨੂੰ ਦੂਰ ਕਰਦਿਆਂ ‘ਆਪ’ ਸਰਕਾਰ ਨੇ ਨਸ਼ਿਆਂ ਵਿਰੁਧ ਕਾਰਵਾਈ ਸ਼ੁਰੂ ਕਰ ਦਿਤੀ ਹੈ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ’ਚ ਨਸ਼ੇ ਦਾ ਦਰਿਆ ਵਹਾਇਆ ਸੀ, ਜਿਸ ਨੂੰ ਰੋਕਣ ਲਈ ‘ਆਪ’ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁਧ’ ਕਮੇਟੀ ਦਾ ਕੀਤਾ ਗਠਨ ਹੈ। ‘ਆਪ’ ਸਰਕਾਰ ਨੇ 3 ਸਾਲਾਂ ’ਚ 6500 ਤੋਂ ਵਧ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਸਰਕਾਰ ’ਚ ਨਸ਼ਿਆਂ ਦਾ ਪਸਾਰ ਬਹੁਤ ਵਧ ਗਿਆ ਸੀ। ਜਿਸ ਨੂੰ ਰੋਕਣਾ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਨਸ਼ਿਆਂ ਵਿਰੁਧ ਵੱਡੀ ਕਾਰਵਾਈ ਕਰਦਿਆਂ ’30 ਹਜ਼ਾਰ ਤੋਂ ਵੱਧ ਮਾਮਲੇ ਕੀਤੇ ਗਏ ਦਰਜ ਕੀਤੇ ਹਨ। ਨਸ਼ਾ ਤਸਕਰਾਂ ਦੀ 612 ਕਰੋੜ ਦੀ ਜਾਇਦਾਦ ਵੀ ਜ਼ਬਤ ਕੀਤੀ ਗਈ ਹੈ। ਉਨ੍ਹਾਂ ਕਿਹਾ ਇਸ ਦਲਦਲ ’ਚ ਕਈ ਲੀਡਰ ਤੇ ਪੁਲਿਸ ਅਧਿਕਾਰੀ ਵੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਇਸ ਸਬੰਧੀ 10 ਹਜ਼ਾਰ ਤੋਂ ਜ਼ਿਆਦਾ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਹੋਏ ਹਨ।
‘ਯੁੱਧ ਨਸ਼ਿਆਂ ਵਿਰੁੱਧ’ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦਿਆਂ ਦਸਿਆ ਕਿ ਨਸ਼ਾ ਤਸਕਰ ਪੰਜਾਬ ਛੱਡਣ ਜਾਂ ਕਾਰੋਬਾਰ।

Leave a Reply

Your email address will not be published. Required fields are marked *