ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਬਚ ਨਹੀਂ ਸਕਣਗੇ
ਜਲੰਧਰ – ਹੁਣ ਹੋ ਜਾਓ ਸਾਵਧਾਨ ਕਿਉਂਕਿ ਚੰਡੀਗੜ੍ਹ ਦੀ ਤਰਜ਼ ’ਤੇ ਪੂਰੇ ਪੰਜਾਬ ’ਚ ਆਨਲਾਈਨ ਚਲਾਨ ਕੱਟੇ ਜਾਣਗੇ। ਜਾਣਕਾਰੀ ਅਨੁਸਾਰ 26 ਜਨਵਰੀ ਤੋਂ ਪੰਜਾਬ ਦੇ 4 ਜ਼ਿਲਿਆਂ ਮੋਹਾਲੀ, ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ’ਚ ਆਨਲਾਈਨ ਚਲਾਨ ਕੱਟਣੇ ਸ਼ੁਰੂ ਕੀਤੇ ਜਾਣਗੇ। ਟ੍ਰੈਫਿਕ ਸਿਗਨਲਾਂ ’ਤੇ ਸੀ. ਸੀ. ਟੀ. ਵੀ. ਕੈਮਰੇ ਲਾਏ ਗਏ ਹਨ। ਕੈਮਰਿਆਂ ਦਾ ਟ੍ਰਾਇਲ ਪੂਰਾ ਹੋ ਗਿਆ ਹੈ। ਇਸ ਤੋਂ ਬਾਅਦ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਬਚ ਨਹੀਂ ਸਕਣਗੇ। ਚਾਰੇ ਜ਼ਿਲਿਆਂ ’ਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ, ਜਿੱਥੇ ਪੁਲਸ ਕਰਮਚਾਰੀ 24 ਘੰਟੇ ਕੈਮਰਿਆਂ ਦੀ ਨਿਗਰਾਨੀ ਕਰਨਗੇ। ਇਸ ਤੋਂ ਬਾਅਦ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਚਲਾਨ ਤਿਆਰ ਕੀਤਾ ਜਾਵੇਗਾ ਅਤੇ ਇਸ ਨੂੰ ਡਾਕ ਰਾਹੀਂ ਉਨ੍ਹਾਂ ਦੇ ਘਰ ਭੇਜਿਆ ਜਾਵੇਗਾ। ਪੰਜਾਬ ’ਚ ਜ਼ਿਆਦਾਤਰ ਲੋਕ ਲਾਲ ਬੱਤੀਆਂ ਜੰਪ ਕਰਦੇ ਹਨ। ਹੁਣ ਅਜਿਹੇ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਹੁਣ ਵੱਡੀ ਗਿਣਤੀ ’ਚ ਚਲਾਨ ਜਾਰੀ ਕੀਤੇ ਜਾਣਗੇ ਅਤੇ ਲੋਕਾਂ ਦੀਆਂ ਜੇਬਾਂ ਖਾਲੀ ਹੋ ਜਾਣਗੀਆਂ। ਹੁਣ ਜੇਕਰ ਤੁਸੀਂ ਚਲਾਨ ਤੋਂ ਬਚਣਾ ਚਾਹੁੰਦੇ ਹੋ ਤਾਂ ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰੋ।
