ਟਰੱਕ ਅਤੇ ਬੱਸ ਵਿਚਕਾਰ ਹੋਈ, 25 ਜ਼ਖਮੀ
ਬਰਧਵਾਨ, 15 ਅਗਸਤ : ਸਵੇਰੇ ਪੱਛਮੀ ਬੰਗਾਲ ਵਿਚ ਜ਼ਿਲਾ ਬਰਧਵਾਨ ਦੇ ਫੱਗੂਪੁਰ ਵਿਚ ਰਾਸ਼ਟਰੀ ਰਾਜਮਾਰਗ ਨੰਬਰ 19 ‘ਤੇ ਇਕ ਭਿਆਨਕ ਬੱਸ ਹਾਦਸੇ ਵਿੱਚ 10 ਯਾਤਰੀਆਂ ਦੀ ਮੌਤ ਹੋ ਗਈ, ਜਦਕਿ ਕਰੀਬ 25 ਯਾਤਰੀ ਜ਼ਖਮੀ ਹੋਏ ਹਨ, ਜਿਨ੍ਹਾਂ ਵਿਚੋਂ 3-4 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸਾਰੇ ਜ਼ਖਮੀਆਂ ਦਾ ਇਲਾਜ ਬਰਧਵਾਨ ਮੈਡੀਕਲ ਕਾਲਜ ਹਸਪਤਾਲ ਵਿਚ ਕੀਤਾ ਜਾ ਰਿਹਾ ਹੈ। ਮ੍ਰਿਤਕਾਂ ਵਿਚ 2 ਔਰਤਾਂ ਅਤੇ 8 ਮਰਦ ਸ਼ਾਮਲ ਹਨ।
ਪੁਲਿਸ ਜਾਣਕਾਰੀ ਅਨੁਸਾਰ ਗੰਗਾਸਾਗਰ ਵਿਚ ਪਵਿੱਤਰ ਇਸ਼ਨਾਨ ਕਰ ਕੇ ਵਾਪਸ ਆ ਰਹੇ ਯਾਤਰੀਆਂ ਨਾਲ ਭਰੀ ਇਕ ਵੋਲਵੋ ਬੱਸ ਸ਼ੁੱਕਰਵਾਰ ਸਵੇਰੇ ਲਗਪਗ 7 ਵਜੇ ਤੇਜ਼ ਰਫ਼ਤਾਰ ਨਾਲ ਦੁਰਗਾਪੁਰ ਵੱਲ ਜਾ ਰਹੀ ਸੀ। ਬੱਸ ਫੱਗੂਪੁਰ ਨੇੜੇ ਖੜ੍ਹੇ ਇਕ ਡੰਪਰ ਦੇ ਪਿਛਲੇ ਹਿੱਸੇ ਨਾਲ ਤੇਜ਼ ਰਫ਼ਤਾਰ ਨਾਲ ਟਕਰਾ ਗਈ। ਇਸ ਦੌਰਾਨ ਆਲੇ-ਦੁਆਲੇ ਦੇ ਲੋਕ ਆਵਾਜ਼ ਸੁਣ ਕੇ ਤੁਰੰਤ ਮੌਕੇ ‘ਤੇ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਸੂਚਨਾ ਮਿਲਦੇ ਹੀ ਬਰਧਵਾਨ ਜ਼ਿਲ੍ਹਾ ਪੁਲਿਸ ਦੇ ਕਈ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਮੌਕੇ ‘ਤੇ ਪਹੁੰਚ ਗਏ।
ਸਥਾਨਕ ਲੋਕਾਂ ਅਤੇ ਪੁਲਿਸ ਨੇ ਮਿਲ ਕੇ ਬੱਸ ਵਿੱਚ ਫਸੇ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਭੇਜਿਆ। ਹਸਪਤਾਲ ਲਿਜਾਣ ‘ਤੇ ਡਾਕਟਰਾਂ ਨੇ ਦੋ ਮਹਿਲਾ ਯਾਤਰੀਆਂ ਸਮੇਤ 10 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
Read More : ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧਕਾਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਨਹੀਂ ਦਿੱਤੀ ਬੈਠਣ ਦੀ ਜਗ੍ਹਾ