ਕਾਰ ਨਾਲ ਟੱਕਰ ਤੋਂ ਬਾਅਦ ਸਵਾਰੀਆਂ ਨਾਲ ਭਰੀ ਬੱਸ ਪਲਟੀ
ਦਸੂਹਾ, 7 ਜੁਲਾਈ : ਜ਼ਿਲਾ ਹੁਸ਼ਿਆਰਪੁਰ ‘ਚ ਸਵੇਰੇ ਭਿਆਨਕ ਹਾਦਸਾ ਵਾਪਰਿਆ, ਜਿਸ ਵਿਚ 10 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਕਈ ਲੋਕ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਅੱਜ ਸਵੇਰੇ 10 ਵਜੇ ਦੇ ਕਰੀਬ ਦਸੂਹਾ ਦੇ ਹਾਜੀਪੁਰ ਰੋਡ ‘ਤੇ ਪਿੰਡ ਸਗਰਾ ਨੇੜੇ ਤਲਵਾੜਾ ਤੋਂ ਦਸੂਹਾ ਜਾ ਰਹੀ ਸਵਾਰੀਆਂ ਨਾਲ ਭਰੀ ਨਿੱਜੀ ਕੰਪਨੀ ਦੀ ਇਕ ਮਿੰਨੀ ਬੱਸ ਅਤੇ ਕਾਰ ਦੀ ਟੱਕਰ ਹੋ ਗਈ ਹੈ, ਜਿਸ ਵਿਚ 10 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਦਰਜਨ ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਦਸੂਹਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਮੌਤਾਂ ਦੀ ਗਿਣਤੀ ਵੱਧ ਹੋ ਸਕਦੀ ਹੈ।
Read More : ਨੌਵੇਂ ਪਾਤਸ਼ਾਹ ਦੀ ਸ਼ਹਾਦਤ ਦਾ ਇਤਿਹਾਸ ਤੇ ਸੰਕਲਪ ਸਰਬ-ਵਿਆਪੀ : ਐਡਵੋਕੇਟ ਧਾਮੀ