prison

ਨਾਬਾਲਗ ਲੜਕੀ ਨਾਲ ਸਰੀਰਕ ਸਬੰਧ ਬਣਾਉਣ ਦੇ ਮਾਮਲੇ ’ਚ 10 ਸਾਲ ਦੀ ਕੈਦ

ਅਦਾਲਤ ਨੇ ਸੁਣਾਇਆ ਫ਼ੈਸਲਾ; ਦੋਸ਼ੀ ਨੂੰ 12 ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ

ਜਲੰਧਰ, 7 ਮਾਰਚ : ਐਡੀਸ਼ਨਲ ਸੈਸ਼ਨ ਜੱਜ ਅਰਜਨਾ ਕੰਬੋਜ ਦੀ ਅਦਾਲਤ ਵੱਲੋਂ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਉਣ ਦੇ ਮਾਮਲੇ ’ਚ ਜ਼ਮੀਲ ਖ਼ਾਨ ਪੁੱਤਰ ਰਿਬਰਾਹਿਮ (ਨਿਵਾਸੀ ਨੇਪਾਲ, ਹਾਲ ਵਾਸੀ ਅਰਮਾਨ ਨਗਰ, ਦਕੋਹਾ ਜਲੰਧਰ) ਨੂੰ ਦੋਸ਼ ਸਾਬਤ ਹੋਣ ’ਤੇ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਦੋਸ਼ੀ ਨੂੰ ਵੱਖ-ਵੱਖ ਧਾਰਾਵਾਂ ਤਹਿਤ 12 ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ਹੈ। ਜੁਰਮਾਨਾ ਨਾ ਦੇਣ ’ਤੇ ਦੋਸ਼ੀ ਨੂੰ ਚਾਰ ਮਹੀਨੇ ਦੀ ਹੋਰ ਕੈਦ ਕੱਟਣੀ ਪਵੇਗੀ।

ਜ਼ਿਕਰਯੋਗ ਹੈ ਕਿ ਇਸ ਮਾਮਲੇ ’ਚ ਦੋਸ਼ੀ ਦੇ ਖ਼ਿਲਾਫ਼ 6 ਨਵੰਬਰ 2024 ਨੂੰ ਥਾਣਾ ਰਾਮਾ ਮੰਡੀ ਦੀ ਪੁਲਸ ਨੇ ਧਾਰਾ 64, 351(1), 69 ਬੀ.ਐੱਨ.ਐੱਸ. ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਪੀੜਤ ਪਰਿਵਾਰ ਵੱਲੋਂ ਇਨਸਾਫ਼ ਦੀ ਗੁਹਾਰ ਲਗਾਈ ਗਈ ਸੀ, ਜਿਸ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਗਵਾਹਾਂ ਅਤੇ ਸਬੂਤਾਂ ਦੇ ਆਧਾਰ ’ਤੇ ਇਹ ਸਖ਼ਤ ਫ਼ੈਸਲਾ ਸੁਣਾਇਆ ਹੈ।

Read More : ਬੱਕਰੀਆਂ ਚੋਰੀ ਕਰਨ ਦਾ ਵਿਰੋਧ ਕਰਨ ’ਤੇ ਬਜ਼ੁਰਗ ਦਾ ਕਤਲ

Leave a Reply

Your email address will not be published. Required fields are marked *