Central Jail Raid

100 ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੇ ਕੇਂਦਰੀ ਜੇਲ ’ਚ ਮਾਰਿਆ ਛਾਪਾ

ਬੈਰਕਾਂ ਅਤੇ ਹੋਰ ਥਾਵਾਂ ਦੀ ਡੂੰਘਾਈ ਨਾਲ ਲਈ ਤਲਾਸ਼ੀ

ਗੁਰਦਾਸਪੁਰ, 21 ਜੁਲਾਈ : ਕੇਂਦਰੀ ਜੇਲ ਗੁਰਦਾਸਪੁਰ ’ਚ ਜੇਲ ਮੈਨੂਅਲ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ ਦੇ ਮੰਤਵ ਨਾਲ ਅੱਜ ਐੱਸ. ਐੱਸ. ਪੀ. ਆਦਿੱਤਿਆ ਆਈ. ਪੀ. ਐੱਸ. ਦੀ ਅਗਵਾਈ ਹੇਠ 100 ਦੇ ਕਰੀਬ ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੇ ਕੇਂਦਰੀ ਜੇਲ ’ਚ ਅਚਨਚੇਤ ਛਾਪੇਮਾਰੀ ਕੀਤੀ।

ਇਸ ਸਬੰਧੀ ਐੱਸ. ਐੱਸ. ਪੀ. ਅਾਦਿੱਤਿਆ ਨੇ ਦੱਸਿਆ ਕਿ ਕੇਂਦਰੀ ਜੇਲ ’ਚ ਇਸ ਤੋਂ ਪਹਿਲਾਂ ਵੀ ਵੱਖ-ਵੱਖ ਸਮੇਂ ਦੌਰਾਨ ਅਚਾਨਕ ਚੈਕਿੰਗ ਕੀਤੀ ਗਈ ਸੀ ਤਾਂ ਜੋ ਜੇਲ ’ਚ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਜਾਂ ਮੋਬਾਈਲ ਫੋਨ ਸਮੇਤ ਕਿਸੇ ਵੀ ਗੈਰ ਕਾਨੂੰਨੀ ਦੀ ਵਸਤੂ ਦੀ ਵਰਤੋਂ ਨਾ ਕੀਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਜੇਲ ’ਚ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਾਉਣ ਲਈ ਅਜਿਹੀ ਚੈਕਿੰਗ ਕੀਤੀ ਜਾਂਦੀ ਹੈ ਅਤੇ ਅੱਜ ਕੀਤੀ ਗਈ ਚੈਕਿੰਗ ਦੌਰਾਨ ਵੀ ਪੁਲਸ ਦੇ ਵੱਖ-ਵੱਖ ਮੁਲਾਜ਼ਮਾਂ ਨੇ ਵੱਖ-ਵੱਖ ਬੈਰਕਾਂ ਅਤੇ ਹੋਰ ਥਾਵਾਂ ’ਤੇ ਜਾ ਕੇ ਬਹੁਤ ਡੂੰਘਾਈ ਨਾਲ ਤਲਾਸ਼ੀ ਲਈ ਹੈ। ਇਸ ਦੌਰਾਨ ਜੇਲ ’ਚੋਂ ਕੋਈ ਵੀ ਮੋਬਾਈਲ ਫੋਨ, ਨਸ਼ੀਲਾ ਪਦਾਰਥ ਜਾਂ ਹੋਰ ਵਰਜਿਤ ਵਸਤੂ ਪ੍ਰਾਪਤ ਨਹੀਂ ਹੋਈ।

ਐੱਸ. ਐੱਸ. ਪੀ. ਨੇ ਕਿਹਾ ਕਿ ਪੂਰੇ ਜ਼ਿਲਾ ਗੁਰਦਾਸਪੁਰ ਅਤੇ ਖਾਸ ਤੌਰ ’ਤੇ ਜੇਲ ’ਚ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਦੀ ਵਰਤੋਂ ਨੂੰ ਰੋਕਣ ਲਈ ਪੁਲਸ ਜ਼ੀਰੋ ਟੋਲਰੈਂਸ ’ਤੇ ਕੰਮ ਕਰ ਰਹੀ ਹੈ ਅਤੇ ਨਾਲ ਹੀ ਭ੍ਰਿਸ਼ਟਾਚਾਰ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਵੀ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਸੰਦਰਭ ’ਚ ਪੁਲਸ ਵੱਲੋਂ ਜਿੱਥੇ ਕੇਂਦਰੀ ਜੇਲ ’ਚ ਚੈਕਿੰਗ ਕੀਤੀ ਜਾ ਰਹੀ ਗਈ ਹੈ, ਉਸ ਦੇ ਨਾਲ ਹੀ ਗੁਰਦਾਸਪੁਰ ਜ਼ਿਲੇ ਅੰਦਰ ਵੀ ਰੋਜ਼ਾਨਾ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰ ਕੇ ਸ਼ੱਕੀ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਜਾਂਦੀ। ਉਨ੍ਹਾਂ ਕਿਹਾ ਕਿ ਜੇਲ ’ਚ ਕੀਤੀ ਇਸ ਚੈਕਿੰਗ ਜੇਲ ਅਧਿਕਾਰੀ ਅਤੇ ਸਟਾਫ ਵੀ ਪੁਲਸ ਦੇ ਨਾਲ ਮੌਜੂਦ ਸੀ।

Read More : ਰਾਤ ਨੂੰ ਐੱਨ. ਆਰ. ਆਈ. ਦੇ ਘਰ ’ਤੇ ਫਾਇਰਿੰਗ, ਸਵੇਰੇ ਮੰਗੀ ਫਿਰੌਤੀ

Leave a Reply

Your email address will not be published. Required fields are marked *